ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਫ਼ਗ਼ਾਨਿਸਤਾਨ ’ਚੋਂ ਅਮਰੀਕੀ ਫ਼ੌਜਾਂ ਦੀ ਵਾਪਸੀ ਸ਼ੁਰੂ

ਅਫ਼ਗ਼ਾਨਿਸਤਾਨ ’ਚੋਂ ਅਮਰੀਕੀ ਫ਼ੌਜਾਂ ਦੀ ਵਾਪਸੀ ਸ਼ੁਰੂ

ਤਾਲਿਬਾਨ ਨਾਲ ਸਮਝੌਤੇ ਪਿੱਛੋਂ ਅਮਰੀਕੀ ਫ਼ੌਜ ਨੇ ਅਫ਼ਗ਼ਾਨਿਸਤਾਨ ’ਚੋਂ ਆਪਣੇ ਫ਼ੌਜੀਆਂ ਦੀ ਵਾਪਸੀ ਦੀ ਸ਼ੁਰੂਆਤ ਕਰ ਦਿੱਤੀ ਹੈ। ਚੇਤੇ ਰਹੇ ਕਿ ਬੀਤੇ ਦਿਨੀਂ ਅਮਰੀਕਾ ਨੇ ਆਪਣੀ ਫ਼ੌਜ ਦੀ ਅਫ਼ਗ਼ਾਨਿਸਤਾਨ ਵਾਪਸੀ ਲਈ ਤਾਲਿਬਾਨ ਨਾਲ ਸ਼ਾਂਤੀ ਸਮਝੌਤੇ ਉੱਤੇ ਹਸਤਾਖਰ ਕੀਤੇ ਸਨ।

 

 

ਤਾਲਿਬਾਨ ਨਾਲ ਅਮਰੀਕੀ ਪ੍ਰਸ਼ਾਸਨ ਦੀ ਗੱਲਬਾਤ ਬਹੁਤ ਗੁਪਤ ਤਰੀਕੇ ਨਾਲ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ ਹੀ ਸ਼ੁਰੂ ਹੋ ਗਈ ਸੀ।

 

 

ਤਾਲਿਬਾਨ ਦਾ ਇਸ ਸਮਝੌਤੇ ਪਿੱਛੇ ਪੂਰਾ ਮਕਸਦ ਅਫ਼ਗ਼ਾਨਿਸਤਾਨ ਮੁੜ ਸਰਕਾਰ ਕਾਇਮ ਕਰਨਾ ਸੀ ਇਸ ਸਮਝੌਤੇ ਨੂੰ ਨੇਪਰੇ ਚਾੜ੍ਹਨ ਵਿੱਚ ਪਾਕਿਸਤਾਨ ਵੀ ਉਸ ਦੀ ਮਦਦ ਕਰਦਾ ਰਿਹਾ ਹੈ ਪਾਕਿਸਤਾਨ ਚਾਹੁੰਦਾ ਹੈ ਕਿ ਅਫ਼ਗ਼ਾਨਿਸਤਾਨ ਦੀ ਮੌਜੂਦਾ ਚੁਣੀ ਗਈ ਸਰਕਾਰ ਦੀ ਥਾਂ ਤਾਲਿਬਾਨ ਦੀ ਹਕੂਮਤ ਕਾਇਮ ਹੋਵੇ

 

 

ਇਸ ਤੋਂ ਪਹਿਲਾਂ ਜਦੋਂ ਅਫ਼ਗ਼ਾਨਿਸਤਾਨ ਤਾਲਿਬਾਨ ਨੇ ਆਪਣੀ ਸਰਕਾਰ ਬਣਾਈ ਸੀ, ਤਦ ਸਿਰਫ਼ ਪਾਕਿਸਤਾਨ ਨੇ ਹੀ ਉਸ ਨੂੰ ਮਾਨਤਾ ਦਿੱਤੀ ਸੀ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਅਫ਼ਗ਼ਾਨਿਸਤਾਨ ਦੀ ਮੌਜੂਦਾ ਸਰਕਾਰ ਭਾਰਤ ਦੇ ਹਿਤਾਂ ਦੇ ਹੱਕ ਵਿੱਚ ਰਹੀ ਹੈ। ਭਾਰਤ ਤੇ ਅਫ਼ਗ਼ਾਨਿਸਤਾਨ ਦੀ ਸਰਕਾਰ ਵਿਚਾਲੇ ਬਿਹਤਰ ਸਬੰਧ ਵੀ ਹਨ

 

 

ਸ਼ਾਂਤੀ ਸਮਝੌਤੇ ਤੋਂ ਬਾਅਦ ਹੁਣ ਅਮਰੀਕਾ, ਅਫ਼ਗ਼ਾਨਿਸਤਾਨ ਨਾਲ ਜੰਗੀ ਭੂਮਿਕਾ ਤੋਂ ਹਟ ਜਾਵੇਗੀ ਪਰ ਉਸ ਦੇ ਫ਼ੌਜੀ ਅੱਡੇ ਅਫ਼ਗ਼ਾਨਿਸਤਾਨ ਬਣੇ ਰਹਿਣਗੇ। ਪਿਛਲੀਆਂ ਤਿੰਨ ਸਦੀਆਂ ਵਿੱਚ ਅਜਿਹਾ ਤੀਜੀ ਵਾਰ ਹੋ ਰਿਹਾ ਹੈ, ਜਦੋਂ ਕਿਸੇ ਮਹਾਂਸ਼ਕਤੀ ਨੂੰ ਅਫ਼ਗ਼ਾਨਿਸਤਾਨ ਛੱਡਣ ਲਈ ਮਜਬੂਰ ਹੋਣਾ ਪਿਆ ਹੈ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US Forces going back from Afghanistan