ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਲਈ ਰਵਾਨਾ ਹੋਏ ਡੋਨਾਲਡ ਟਰੰਪ ਤੇ ਮੇਲਾਨੀਆ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਦੋ ਦਿਨਾਂ ਸਫਲ ਭਾਰਤ ਯਾਤਰਾ ਤੋਂ ਬਾਅਦ ਅਮਰੀਕਾ ਪਰਤਣ ਲਈ ਨਵੀਂ ਦਿੱਲੀ ਦੇ ਪਾਲਮ ਏਅਰਪੋਰਟ ਤੋਂ ਰਵਾਨਾ ਹੋ ਗਏ ਅਮਰੀਕੀ ਰਾਸ਼ਟਰਪਤੀ ਸੋਮਵਾਰ ਨੂੰ ਭਾਰਤ ਪਹੁੰਚੇ ਸੀ ਗੁਜਰਾਤ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ ਇਸ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਮੋਟੇਰਾ ਸਟੇਡੀਅਮ ਵਿਖੇ ਉਥੇ ਮੌਜੂਦ ਲੱਖਾਂ ਲੋਕਾਂ ਨੂੰ ਸੰਬੋਧਿਤ ਕੀਤਾ

 

ਆਪਣੀ ਦੋ ਦਿਨਾਂ ਯਾਤਰਾ ਦੌਰਾਨ ਅਮਰੀਕੀ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਗਰਾ ਤਾਜ ਮਹਿਲ ਦਾ ਦੌਰਾ ਵੀ ਕੀਤਾ। ਆਗਰਾ ਉਨ੍ਹਾਂ ਦਾ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਵਾਗਤ ਕੀਤਾ ਟਰੰਪ ਨੇ ਤਾਜ ਦੀ ਖੂਬਸੂਰਤੀ ਦੇ ਦੀਦਾਰ ਕਰਦਿਆਂ ਆਪਣੀ ਪਤਨੀ ਦੇ ਨਾਲ ਕਈ ਘੰਟੇ ਬਿਤਾਏ

 

ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਵਿਖੇ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਪਰਿਵਾਰ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਇਸ ਡਿਨਰ ਦੇਸ਼ ਦੀਆਂ ਵੱਖ ਵੱਖ ਸ਼ਖਸੀਅਤਾਂ ਨੂੰ ਵੀ ਬੁਲਾਇਆ ਗਿਆ ਸੀ ਰਾਤ ਦੇ ਖਾਣੇ ਤੋਂ ਬਾਅਦ ਰਾਸ਼ਟਰਪਤੀ ਟਰੰਪ ਅਤੇ ਉਸ ਦਾ ਪਰਿਵਾਰ ਅਮਰੀਕਾ ਲਈ ਰਵਾਨਾ ਹੋ ਗਏ। ਟਰੰਪ ਨੇ ਆਪਣੀ ਭਾਰਤ ਯਾਤਰਾ ਨੂੰ ਸ਼ਾਨਦਾਰ ਦੱਸਿਆ ਅਤੇ ਇੱਕ ਸੱਚੇ ਮਿੱਤਰ ਵਜੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US President Donald Trump and Melania Trump depart from Delhi for America