ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਤੂਬਰ ’ਚ ਆਗਰਾ ਆ ਸਕਦੇ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

ਅਕਤੂਬਰ ’ਚ ਆਗਰਾ ਆ ਸਕਦੇ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਅਕਤੂਬਰ ਵਿਚ ਭਾਰਤ ਦਾ ਦੌਰਾ ਪ੍ਰਸਤਾਵਿਤ ਹੈ। ਉਨ੍ਹਾਂ ਦੀ ਯਾਤਰਾ ਵਿਚ ਆਗਰੇ ਦਾ ਦੌਰਾ ਵੀ ਸ਼ਾਮਲ ਹੈ। ਇੱਥੇ ਉਹ ਤਾਜ ਮਹਿਲ ਦੇਖਣ ਲਈ ਆ ਸਕਦੇ ਹਨ। ਹਾਲਾਂਕਿ ਅਜੇ ਉਨ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਆਇਆ, ਪ੍ਰੰਤੂ ਅਮਰੀਕਾ ਦੀਆਂ ਏਜੰਸੀਆਂ ਹੁਣ ਤੋਂ ਹੀ ਸਰਗਰਮ ਹੋ ਗਈਆਂ ਹਨ।  ਉਥੇ ਪ੍ਰਸ਼ਾਸਨਿਕ ਅਧਿਕਾਰੀ ਵੀ ਇਸ ਯਾਤਰਾ ਨੂੰ ਲੈ ਕੇ ਤਿਆਰੀਆਂ ਕਰਨ ਵਿਚ ਲਗ ਗਏ ਹਨ।

 

ਭਾਰਤ ਆਉਣ ਦੌਰਾਨ ਅਮਰੀਕੀ ਰਾਸ਼ਟਰਪਤੀ ਤਾਜ ਮਹਿਲ ਵੀ ਦੇਖਣ ਜਾ ਸਕਦੇ ਹਨ। ਉਨ੍ਹਾਂ ਦਾ ਦੌਰਾ ਅਕਤੂਬਰ ਦੇ ਆਖਰੀ ਹਫਤੇ ਵਿਚ ਹੋਣ ਦੀ ਸੰਭਾਵਨਾ ਹੈ।

 

ਪ੍ਰਸ਼ਾਸਨਿਕ ਸੂਤਰਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਸੰਭਾਵਿਤ ਦੌਰੇ ਨੂੰ ਲੈ ਕੇ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਲ। ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਤੋਂ ਜਾਣਕਾਰੀ ਲਈ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਕੋਈ ਪ੍ਰੋਗਰਾਮ ਫਾਈਨਲ ਨਹੀਂ ਹੋਇਆ ਹੈ ਅਤੇ ਨਾ ਹੀ ਕੋਈ ਮਿਤੀ ਤੈਅ ਕੀਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US President Donald Trump may visit Agra in October