ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਤਰਾਖੰਡ : ਸਿੱਖਿਆ ਮੰਤਰੀ ਦੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ

ਉਤਰਾਖੰਡ : ਸਿੱਖਿਆ ਮੰਤਰੀ ਦੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ

ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਛੋਟੇ ਪੁੱਤਰ ਅੰਕੁਰ ਪਾਂਡੇ ਦੀ ਅੱਚ ਸੜਕ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੰਕੁਰ ਪਾਂਡੇ ਦੋਸਤ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਗੋਰਖਪੁਰ ਜਾ ਰਹੇ ਸਨ। ਇਸ ਹਾਦਸੇ ਵਿਚ ਗੋਰਖਪੁਰ ਵਾਸੀ ਵਿਆਹ ਵਾਲੇ ਲੜਕੇ ਦੇ ਭਾਈ ਦੀ ਵੀ ਮੌਤ ਹੋ ਗਈ।

 

ਜਾਣਕਾਰੀ ਮੁਤਾਬਕ ਅੰਕੁਰ ਘਰੋਂ ਗੋਰਖਪੁਰ ਆਪਣੇ ਦੋਸਤ ਦੇ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਲਈ ਗਿਆ ਸੀ। ਬਰੇਲੀ ਕੋਲ ਤੜਕੇ 3 ਵਜੇ ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਅੰਕੁਰ ਗੰਭੀਰ ਤੌਰ ਉਤੇ ਜ਼ਖਮੀ ਹੋ ਗਏ। ਇਸ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Uttarakhand Education Minister Arvind Pandey son ankur pandey dies in road accident