ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ ਮਾਮਲੇ 'ਤੇ ਮੰਗਲਵਾਰ ਨੂੰ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ

ਮਹਾਰਾਸ਼ਟਰ ’ਚ ਭਾਜਪਾ ਦੇ ਭਵਿੱਖ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ ਸਵੇਰੇ 10:30 ਵਜੇ

ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਇੱਕ ਹੋਰ ਦਿਨ ਲਈ ਟਲ਼ ਗਿਆ ਹੈ। ਹੁਣ ਇਹ ਫ਼ੈਸਲਾ ਭਲਕੇ ਮੰਗਲਵਾਰ ਨੂੰ ਆਵੇਗਾ।

 

 

ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ 10:30 ਵਜੇ ਸੁਣਵਾਈ ਸ਼ੁਰੂ ਹੋ ਗਈ ਸੀ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਹੁਕਮ ਪੇਸ਼ ਕਰ ਦਿੱਤਾ ਗਿਆ ਸੀ।

 

 

ਅੱਜ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਅਜੀਤ ਪਵਾਰ ਦੀ ਚਿੱਠੀ ਵਿੱਚ NCP ਦੇ 54 ਵਿਧਾਇਕਾਂ ਦੇ ਹਸਤਾਖਰ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸ਼ਿਵ ਸੈਨਾ–ਰਾਸ਼ਟਰਵਾਦੀ ਕਾਂਗਰਸ ਪਾਰਟੀ–ਕਾਂਗਰਸ ਦੀ ਇਸ ਬੇਨਤੀ ਉੱਤੇ ਵਿਚਾਰ ਨਹੀਂ ਕਰ ਰਹੀ ਕਿ ਉਨ੍ਹਾਂ ਨੂੰ ਮਹਾਰਾਸ਼ਟਰ 'ਚ ਸਰਕਾਰ ਬਣਾਉਣ ਲਈ ਸੱਦਿਆ ਜਾਵੇ।

 

 

 ਸੁਪਰੀਮ ਕੋਰਟ ਦਾ ਇਸ ਮਾਮਲੇ 'ਤੇ ਫ਼ੈਸਲਾ ਮਹਾਰਾਸ਼ਟਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਭਵਿੱਖ ਵੀ ਤੈਅ ਕਰੇਗਾ। ਅੱਜ ਵੇਖਣਾ ਇਹ ਹੋਵੇਗਾ ਕਿ ਕੀ ਅਜੀਤ ਪਵਾਰ ਦਾ ਦਾਅ ਆਪਣੇ ਚਾਚੇ ਨੂੰ ਠਿੱਬੀ ਲਾਉਂਦਾ ਹੈ ਕਿ ਜਾਂ ਚਾਚਾ ਆਪਣੇ ਭਤੀਜੇ ਨੂੰ ਮਾਤ ਦਿੰਦਾ ਹੈ।

 

 

ਮਹਾਰਾਸ਼ਟਰ ’ਚ ਸਨਿੱਚਰਵਾਰ ਸਵੇਰੇ ਅਚਾਨਕ ਭਾਜਪਾ ਦੀ ਅਗਵਾਈ ਹੇਠ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ NCP ਦੇ ਅਜੀਤ ਪਵਾਰ ਨੂੰ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਵਿਰੁੱਧ ਸ਼ਿਵ ਸੈਨਾ, ਐੱਨਸੀਪੀ ਤੇ ਕਾਂਗਰਸ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ’ਚ ਕੱਲ੍ਹ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਦੌਰਾਨ ਮੁੱਦਈ ਪਾਰਟੀਆਂ ਦੇ ਗੱਠਜੋੜ ਨੇ ਕਿਹਾ ਕਿ ਜੇ ਭਾਜਪਾ ਕੋਲ ਬਹੁਮੱਤ ਹੈ, ਤਾਂ ਉਹ ਅੱਜ ਹੀ ਵਿਧਾਨ ਸਭਾ ਦੇ ਸਦਨ ’ਚ ਆਪਣਾ ਬਹੁਮੱਤ ਸਿੱਧ ਕਰ ਕੇ ਵਿਖਾਏ।

 

 

ਤਿੰਨ ਪਾਰਟੀਆਂ – ਸ਼ਿਵ ਸੈਨਾ, ਐੱਨਸੀਪੀ ਤੇ ਕਾਂਗਰਸ ਦੇ ਗੱਠਜੋੜ ਵੱਲੋਂ ਪੇਸ਼ ਹੋਏ ਵਕੀਲ ਸ੍ਰੀ ਕਪਿਲ ਸਿੱਬਲ ਨੇ ਕੱਲ੍ਹ ਕਿਹਾ ਕਿ ਅਦਾਲਤ ਨੂੰ ਅੱਜ ਹੀ ਭਾਜਪਾ ਨੂੰ ਸਦਨ ’ਚ ਆਪਣਾ ਬਹੁਮੱਤ ਸਿੱਧ ਕਰਨ ਦਾ ਹੁਕਮ ਦੇਣਾ ਚਾਹੀਦਾ ਹੈ। ਜੇ ਭਾਜਪਾ ਕੋਲ ਬਹੁਮੱਤ ਹੈ, ਤਾਂ ਉਸ ਨੂੰ ਵਿਧਾਨ ਸਭਾ ’ਚ ਉਸ ਨੂੰ ਸਿੱਧ ਕਰਨਾ  ਚਾਹੀਦਾ ਹੈ। ਜੇ ਉਹ ਦਾਅਵਾ ਨਹੀਂ ਕਰਦੇ, ਤਾਂ ਸਾਨੂੰ ਦਾਅਵਾ ਕਰਨ ਦੇਣਾ ਚਾਹੀਦਾ ਹੈ।

 

 

ਸ੍ਰੀ ਸਿੱਬਲ ਨੇ ਕਿਹਾ ਕਿ ਸਨਿੱਚਰਵਾਰ ਸਵੇਰੇ 5:17 ਵਜੇ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਰਾਜ ਹਟਾ ਦਿੱਤਾ ਗਿਆ ਤੇ ਸਵੇਰੇ 8:02 ਵਜੇ ਦੋ ਜਣਿਆਂ ਨੇ ਮੁੱਖ ਮੰਤਰੀ ਅਤੇ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਲਈ ਕਿਹੜੇ ਦਸਤਾਵੇਜ਼ ਦਿੱਤੇ ਗਏ?

 

 

ਅਦਾਲਤੀ ਬੈਂਚ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉੱਪ–ਮੁੱਖ ਮੰਤਰੀ ਅਜੀਤ ਪਵਾਰ ਨੂੰ ਵੀ ਨੋਟਿਸ ਜਾਰੀ ਕੀਤਾ। ਅਦਾਲਤ ਨੇ ਦਸਤਾਵੇਜ਼ ਪੇਸ਼ ਕਰਨ ਲਈ ਦੋ ਦਿਨ ਦਾ ਸਮਾਂ ਦੇਣ ਦੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਬੇਨਤੀ ਨੂੰ ਵੀ ਨਹੀਂ ਮੰਨਿਆ। ਅਦਾਲਤ ਨੇ ਕਿਹਾ ਕਿ ਦਸਤਾਵੇਜ਼ ਸੋਮਵਾਰ ਨੂੰ ਹੀ ਪੇਸ਼ ਕੀਤੇ ਜਾਣ।

 

 

ਸ਼ਿਵ ਸੈਨਾ, ਐੱਨਸੀਪੀ ਅਤੇ ਕਾਂਗਰਸ ਵੱਲੋਂ ਸੀਨੀਅਰ ਵਕੀਲ ਸ੍ਰੀ ਕਪਿਲ ਸਿੱਬਲ ਨੇ ਰਾਜਪਾਲ ਦੇ ਫ਼ੈਸਲੇ ’ਤੇ ਸੁਆਲ ਉਠਾਇਆ। ਉਨ੍ਹਾਂ ਕਿਹਾ ਕਿ ਤੁਰਤ–ਫੁਰਤ ਸ਼ਾਸਨ ਹਟਾ ਕੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਉਣ ਦਾ ਫ਼ੈਸਲਾ ਸਹੀ ਨਹੀਂ ਹੈ। ਰਾਸ਼ਟਰਪਤੀ ਰਾਜ ਹਟਾਉਣ ਲਈ ਕੈਬਿਨੇਟ ਦੀ ਮਨਜ਼ੂਰੀ ਨਾ ਲੈਣਾ ਵੀ ਆਪਣੇ–ਆਪ ’ਚ ਹੀ ਅਜੀਬ ਲੱਗਦਾ ਹੈ।

 

 

ਤਦ ਜਸਟਿਸ ਭੂਸ਼ਣ ਨੇ ਪੁੱਛਿਆ ਕਿ ਜਦੋਂ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਭਾਜਪਾ ਨੂੰ ਚਿੱਠੀ ਦਿੱਤੀ ਸੀ, ਤਾਂ ਕੀ ਉਨ੍ਹਾਂ ਕੋਲ ਸਰਕਾਰ ਬਣਾਉਣ ਲਈ ਬਹੁਮੱਤ ਸੀ। ਸ਼ਿਵ ਸੈਨਾ ਲਈ ਸੁਪਰੀਮ ਕੋਰਟ ’ਚ ਪੇਸ਼ ਹੋਏ ਕਪਿਲ ਸਿੱਬਲ ਨੇ ਕਿਹਾ ਕਿ ਰਾਜ ਵਿੱਚ ਬਹੁਮੱਤ 145 ਸੀਟਾਂ ਦਾ ਹੈ। ਚੋਣਾਂ ਤੋਂ ਪਹਿਲਾਂ ਦਾ ਗੱਠਜੋੜ ਪਹਿਲਾਂ ਆਉਂਦਾ ਹੈ। ਪਰ ਉਹ ਗੱਠਜੋੜ ਟੁੱਟ ਗਿਆ ਸੀ। ਹੁਣ ਅਸੀਂ ਚੋਣਾਂ ਤੋਂ ਬਾਅਦ ਦੇ ਗੱਠਜੋੜ ’ਤੇ ਭਰੋਸਾ ਕਰ ਰਹੇ ਹਾਂ।

 

 

ਸ੍ਰੀ ਸਿੱਬਲ ਨੇ ਐਤਵਾਰ ਨੂੰ ਅਦਾਲਤ ਸੱਦੇ ਜਾਣ ਲਈ ਜੱਜਾਂ ਤੋਂ ਮਾਫ਼ੀ ਵੀ ਮੰਗੀ।

 

 

ਇਸ ਤੋਂ ਪਹਿਲਾਂ ਮਹਾਰਾਸ਼ਟਰ ਮਾਮਲੇ ਦੀ ਸੁਣਵਾਈ ਲਈ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਪ੍ਰਿਥਵੀ ਰਾਜ ਚਵਾਨ, ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਸੁਪਰੀਮ ਕੋਰਟ ਪੁੱਜੇ।

 

 

ਸੁਪਰੀਮ ਕੋਰਟ ’ਚ ਭਾਜਪਾ ਦਾ ਪੱਖ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਰੱਖਿਆ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Verdict of Supreme Court on BJP s future in Maharashtra today at 10 am