ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੱਜਣ ਕੁਮਾਰ ਵਿਰੁੱਧ ਅਪੀਲਾਂ `ਤੇ ਹਾਈ ਕੋਰਟ ਦਾ ਫ਼ੈਸਲਾ ਸੋਮਵਾਰ ਨੂੰ ਸੰਭਵ

ਸੱਜਣ ਕੁਮਾਰ ਵਿਰੁੱਧ ਅਪੀਲਾਂ `ਤੇ ਹਾਈ ਕੋਰਟ ਦਾ ਫ਼ੈਸਲਾ ਸੋਮਵਾਰ ਨੂੰ ਸੰਭਵ

ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰ ਚੁੱਕੀ ਇੱਕ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਵਾਲੀਆਂ ਅਪੀਲਾਂ `ਤੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਦਾ ਫ਼ੈਸਲਾ ਆਉਣ ਦੀ ਸੰਭਾਵਨਾ ਬਣੀ ਹੋਈ ਹੈ। ਇਹ ਉਹੀ ਮਾਮਲਾ ਹੈ, ਜਿਸ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤਾ ਗਿਆ ਸੀ ਤੇ ਉਸੇ ਫ਼ੈਸਲੇ ਵਿਰੁੱਧ ਅਪੀਲਾਂ ਦਾਇਰ ਕੀਤੀਆਂ ਗਈਆਂ ਸਨ।


ਜਸਟਿਸ ਐੱਸ. ਮੁਰਲੀਧਰ ਤੇ ਜਸਟਿਸ ਵਿਨੋਦ ਗੋਇਲ ਨੇ ਬੀਤੀ 29 ਅਕਤੂਬਰ ਨੂੰ ਸੀਬੀਆਈ, ਕਤਲੇਆਮ ਦੇ ਪੀੜਤਾਂ ਤੇ ਸਜ਼ਾ-ਯਾਫ਼ਤਾ ਦੋਸ਼ੀਆਂ ਵੱਲੋਂ ਦਾਖ਼ਲ ਕੀਤੀਆਂ ਇਨ੍ਹਾਂ ਅਪੀਲਾਂ `ਤੇ ਸੁਣਵਾਈ ਮੁਕੰਮਲ ਕਰ ਲਈ ਸੀ ਪਰ ਫ਼ੈਸਲਾ ਰਾਖਵਾਂ ਰੱਖ ਲਿਆ ਸੀ।


31 ਅਕਤੂਬਰ, 1984 ਨੂੰ ਉਦੋਂ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਅਗਲੇ ਦਿਨ 1 ਨਵੰਬਰ, 1984 ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ `ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰਨ ਦੇ ਮਾਮਲੇ `ਚ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ , ਸਮੁੰਦਰੀ ਫ਼ੌਜ ਦੇ ਸੇਵਾ-ਮੁਕਤ ਅਧਿਕਾਰੀ ਕੈਪਟਨ ਭਾਗਮੱਲ, ਗਿਰਧਾਰੀ ਲਾਲ ਤੇ ਦੋ ਹੋਰਨਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ।


ਇਸ ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ ਪਰ ਖੋਖਰ, ਭਾਗਮੱਲ ਤੇ ਲਾਲ ਨੂੰ ਉਮਰ ਕੈਦ, ਦੋ ਹੋਰਨਾਂ - ਸਾਬਕਾ ਵਿਧਾਇਕ ਮਹੇਂਦਰ ਯਾਦਵ ਤੇ ਕਿਸ਼ਨ ਖੋਖਰ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।


ਸਜ਼ਾ-ਯਾਫ਼ਤਾ ਮੁਜਰਿਮਾਂ ਨੇ ਮਈ 2013 ਦੌਰਾਨ ਅਦਾਲਤ ਵੱਲੋਂ ਸੁਣਾਈਆਂ ਆਪਣੀਆਂ ਸਜ਼ਾਵਾਂ ਨੂੰ ਚੁਣੌਤੀ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਹੈ ਕਿ ਉਹ ‘ਫਿ਼ਰਕੂ ਦੰਗੇ ਬਿਲਕੁਲ ਸੋਚੀ-ਸਮਝੀ ਸਾਜਿ਼ਸ਼` ਸੀ ਅਤੇ ‘ਧਾਰਮਿਕ ਆਧਾਰ `ਤੇ ਸਫ਼ਾਈ ਕਰਨ` ਦੀ ਬਾਕਾਇਦਾ ਇੱਕ ਮੁਹਿੰਮ ਸੀ। 


ਸੀਬੀਆਈ ਤੇ ਕਤਲੇਆਮ ਦੇ ਪੀੜਤਾਂ ਨੇ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਵਿਰੁੱਧ ਅਪੀਲਾਂ ਦਾਖ਼ਲ ਕੀਤੀਆਂ ਸਨ। ਹਾਈ ਕੋਰਟ ਨੇ ਪਿਛਲੇ ਵਰ੍ਹੇ 29 ਮਾਰਚ ਨੂੰ 11 ਮੁਲਜ਼ਮਾਂ ਨੂੰ ਕਾਰਨ-ਦੱਸੋ ਨੋਟਿਸ ਜਾਰੀ ਕੀਤੇ ਸਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Verdict possible on Monday in anti Sajjan Kumar Appeals