ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਾਇਸ ਐਡਮਿਰਲ ਕਰਮਬੀਰ ਸਿੰਘ ਬਣੇ ਭਾਰਤੀ ਜਲ-ਸੈਨਾ ਦੇ ਨਵੇਂ ਮੁਖੀ

ਵਾਇਸ ਐਡਮਿਰਲ ਕਰਮਬੀਰ ਸਿੰਘ ਨੂੰ ਭਾਰਤੀ ਜਲ-ਸੈਨਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਸ਼ੁੱਕਰਵਾਰ ਨੂੰ ਰਿਟਾਇਰ ਹੋਣ ਜਾ ਰਹੇ ਜਲ-ਸੈਨਾ ਮੁਖੀ ਸੁਨੀਲ ਲਾਂਬਾ ਦੀ ਥਾਂ ਲੈਣਗੇ।

 

ਇਕ ਫੌਜੀ ਟ੍ਰਿਬਿਊਨਲ ਨੇ ਬੁੱਧਵਾਰ ਨੂੰ ਵਾਇਸ ਐਡਮਿਰਲ ਕਰਮਬੀਰ ਸਿੰਘ ਨੂੰ ਜਲ-ਸੈਨਾ ਦੇ ਮੁਖੀ ਵਜੋਂ ਅਹੁਦਾ ਸੰਭਾਲਣ ਦੀ ਇਜਾਜ਼ਤ ਦੇ ਦਿੱਤੀ ਹੈ। ਟ੍ਰਿਬਿਊਨਲ ਨੇ ਕਰਮਬੀਰ ਸਿੰਘ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਇਕ ਅਪੀਲ ’ਤੇ ਸੁਣਵਾਈ 7 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ।

 

ਅੰਡਮਾਨ ਤੇ ਨਿਕੋਬਾਰ ਕਮਾਨ ਦੇ ਕਮਾਂਡਰ ਇਨ ਚੀਫ਼ ਵਾਇਸ ਐਡਮਿਰਲ ਬਿਮਲ ਵਰਮਾ ਨੇ ਇਹ ਏਐਫ਼ਟੀ ਚ ਅਪੀਲ ਦਾਇਰ ਕਰਕੇ ਆਪਣੀ ਸੀਨੀਅਰਤਾ ਨੂੰ ਅਣਗੋਲਿਆ ਕਰਦਿਆਂ ਕਰਮਬੀਰ ਸਿੰਘ ਨੂੰ ਨਵਾਂ ਜਲ-ਸੈਲਾ ਮੁਖੀ ਨਿਯੁਕਤ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vice Admiral Karambir Singh is the new Chief of the Indian Navy