ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਹਮਲੇ ਦਾ ਅਸੀਂ ਢੁਕਵਾਂ ਜਵਾਬ ਦੇਵਾਂਗੇ: ਵੈਂਕਈਆ ਨਾਇਡੂ 


ਵਿਸ਼ਾਖਾਪਟਨਮ ਵਿੱਚ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਭਾਰਤ ਨੇ ਕਦੇ ਕਿਸੇ ਦੇਸ਼ ਉੱਤੇ ਹਮਲਾ ਨਹੀਂ ਕੀਤਾ ਪਰ ਦੂਸਰਿਆਂ ਨੇ ਸਾਡੇ ਉੱਤੇ ਹਮਲਾ ਕੀਤਾ ਹੈ। ਅਸੀਂ ਕਿਸੇ 'ਤੇ ਹਮਲਾ ਨਹੀਂ ਕਰਾਂਗੇ, ਪਰ ਜੇ ਕੋਈ ਸਾਡੇ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਅਸੀਂ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਵਾਂਗੇ ਜਿਸ ਨੂੰ ਉਹ ਆਪਣੀ ਜ਼ਿੰਦਗੀ ਵਿੱਚ ਨਹੀਂ ਭੁੱਲਣਗੇ। 

 

 

 

 

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਸੈਨਾ ਦੇ ਪੂਰਬੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਐਮ ਐਮ ਨਰਵਾਨੇ ਨੇ ਕਿਹਾ ਸੀ ਕਿ ਪਾਕਿਸਤਾਨ ਪਰਮਾਣੂ ਧਮਕੀਆਂ ਦੇ ਰਿਹੈ ਪਰ ਭਾਰਤ ਧਮਕੀਆਂ ਤੋਂ ਨਹੀਂ ਡਰੇਗਾ।

 

ਉਪ ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਗੁਆਂਢੀਆਂ ਵਿੱਚੋਂ ਇੱਕ ਅੱਤਵਾਦੀਆਂ ਦੀ ਨਿਰੰਤਰ ਸਹਾਇਤਾ, ਵਿੱਤੀ ਸਹਾਇਤਾ ਅਤੇ ਸਿਖਲਾਈ ਦੇ ਰਿਹਾ ਹੈ। ਜਿਹੜੇ ਮਨੁੱਖਤਾ ਨੂੰ ਹੋਣ ਵਾਲੇ ਨੁਕਸਾਨ ਦਾ ਅਹਿਸਾਸ ਕੀਤੇ ਬਗ਼ੈਰ ਅਤੇ ਆਉਣ ਵਾਲੇ ਭਵਿੱਖ ਵਿੱਚ ਉਹ ਖੁਦ ਨੂੰ ਜੋ ਨੁਕਸਾਨ ਪਹੁੰਚਾ ਰਹੇ ਹਨ ਉਸ ਨੂੰ ਵੀ ਸਮਝ ਲੈਣਾ ਚਾਹੀਦਾ ਹੈ।

 

ਵੈਂਕਈਆ ਨਾਇਡੂ ਨੇ ਕਿਹਾ ਕਿ ਅਸੀਂ ਕਿਸੇ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੇ। ਪਰ ਅਸੀਂ ਨਹੀਂ ਚਾਹੁੰਦੇ ਕਿ ਹੋਰ ਲੋਕ ਵੀ ਕਸ਼ਮੀਰ ਬਾਰੇ ਗੱਲ ਕਰਕੇ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇਣ। ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮੁੱਦੇ 'ਤੇ ਕਿਸੇ ਤੀਜੀ ਧਿਰ ਦੀ ਵਿਚੋਲਗੀ ਦੀ ਸੰਭਾਵਨਾ ਨੂੰ ਸਪੱਸ਼ਟ ਤੌਰ 'ਤੇ ਨਕਾਰ ਦਿੱਤਾ ਸੀ।

 

ਇਮਰਾਨ ਖ਼ਾਨ ਨੇ ਕਿਹਾ ਸੀ ਕਿ ਉਹ ਕਸ਼ਮੀਰ ਮੁੱਦੇ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਸਮੇਤ ਸਾਰੇ ਕੌਮਾਂਤਰੀ ਮੰਚਾਂ 'ਤੇ ਉਠਾਏਗਾ। ਉਨ੍ਹਾਂ ਨੇ ਕਿਹਾ ਸੀ ਕੀ ਇਹ ਵੱਡੇ ਦੇਸ਼ ਸਿਰਫ ਆਪਣੇ ਆਰਥਿਕ ਹਿੱਤਾਂ ਨੂੰ ਵੀ ਵੇਖਦੇ ਰਹਿਣੇ? ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੋਵੇਂ ਦੇਸ਼ਾਂ ਕੋਲ ਪ੍ਰਮਾਣੂ ਹਥਿਆਰ ਹਨ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Vice President M Venkaiah Naidu in Visakhapatnam says if anyone tries to attack us we will give them a fitting reply