ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਦੇਣ ਬਾਰੇ ਵਿਧਾਨ ਸਭਾ ਵਲੋਂ ਮਤਾ ਪਾਸ

ਮਤਾ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਪੇਸ਼, ਸਦਨ ਨੇ ਸਰਬਸੰਮਤੀ ਨਾਲ ਕੀਤਾ ਪਾਸ 

ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਾਵੇਗਾ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤਾ ਮਤਾ

 

ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੇ ਦੌਰਾਨ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫੁਰਮਾਨ ਹੈ “ਗੁਰਬਾਣੀ ਇਸ ਜਗ ਮਹਿ ਚਾਨਣ“ ਹੈ ਜਿਹੜਾ ਦੁਨੀਆਂ ਦੇ ਕੋਣੇ-ਕੋਣੇ, ਘਰ-ਘਰ ਪਹੁੰਚਣਾ ਚਾਹੀਦਾ ਹੈ। ਇਸ ਦਾ ਇਕ ਸਾਧਨ ਇਹ ਹੋ ਸਕਦਾ ਹੈ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਹੁੰਦਾ ਗੁਰਬਾਣੀ ਕੀਰਤਨ ਵੱਧ ਤੋਂ ਵੱਧ ਸਾਧਨਾਂ ਰਾਹੀਂ ਦੁਨੀਆਂ ਦੇ ਕੋਣੇ ਕੋਣੇ ਵਿੱਚ ਪਹੁੰਚੇ।

 

ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਅੱਗੇ ਮਤਾ ਪੇਸ਼ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਜਾਵੇ ਕਿ ਉਹ ਅਜਿਹੇ ਪ੍ਰਬੰਧ ਕਰੇ ਕਿ ਦੁਨੀਆਂ ਦਾ ਕੋਈ ਵੀ ਟੀਵੀ ਚੈਨਲ ਜਾਂ ਰੇਡੀਓ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰਨਾ ਚਾਹੇ ਉਹ ਕਰ ਸਕਣ। ਇਹ ਪ੍ਰਸਤਾਵ ਨੂੰ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

 

ਤੀਜੀ ਬੇਨਤੀ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਕੁਝ ਕੁ ਸ਼ਬਦਾਂ ਨੂੰ ਛੱਡ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਰੀ ਬਾਣੀ ਗੁਰਮੁਖੀ ਲਿਪੀ ਵਿਚ ਲਿਖੀ ਗਈ ਪੰਜਾਬੀ ਬੋਲੀ ਵਿੱਚ ਹੈ। ਇਸ ਲਈ ਜੇ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੀਆਂ ਰਹਿਣ ਅਤੇ ਗੁਰਬਾਣੀ ਤੋਂ ਸੇਧ ਲੈਂਦੀਆਂ ਰਹਿਣ ਤਾਂ ਇਹ ਲਾਜ਼ਮੀ ਹੈ ਕਿ ਗੁਰਮੁਖੀ ਲਿਪੀ ਅਤੇ ਪੰਜਾਬੀ ਬੋਲੀ ਦਾ ਪ੍ਰਚਾਰ ਅਤੇ ਪਸਾਰ ਹੋਣਾ ਚਾਹੀਦਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vidhan Sabha resolution pass on granting live broadcast of Gurbani