ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੀਲੈਂਸ ਨੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਇੰਝ ਕੀਤਾ ਕਾਬੂ

 

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਜਗਦੀਸ਼ ਲਾਲ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਫੜਿਆ ਹੈ।

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ ਜਿਸ ਵਿਚ ਰੇਤ-ਬਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ। ਪਰ ਉਕਤ ਏ.ਐਸ.ਆਈ ਵਲੋਂ ਉਸ ਤੋਂ ਪ੍ਰਤੀ ਟਰੱਕ 1000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੌਦਾ 500 ਰੁਪਏ ਪ੍ਰਤੀ ਟਰੱਕ ਵਿਚ ਤੈਅ ਹੋਇਆ ਹੈ।

 

ਸ਼ਿਕਾਇਤਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਏ.ਐਸ.ਆਈ ਨੂੰ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ. ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vigilance nabs ASI for taking bribe of Rs 25000/-