ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੈੱਡ ਮਾਸਟਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਵਿਰੁਧ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸਕੂਲ ਦੇ ਹੈੱਡ ਮਾਸਟਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਖ਼ਿਲਾਫ਼ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਸਰਕਾਰੀ ਫੰਡਾਂ ਵਿੱਚ ਹੇਰਾ-ਫੇਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ।

 

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੈੱਡ ਮਾਸਟਰ ਸੰਦੀਪ ਕੁਮਾਰ ਛਾਬੜਾ ਅਤੇ ਨੈਸ਼ਨਲ ਮਾਡਲ ਮਿਡਲ ਸਕੂਲ, ਪੱਟੀ, ਜ਼ਿਲ੍ਹਾ ਤਰਨਤਾਰਨ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਵੀਨਾ ਕੁਮਾਰੀ ਨੇ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਕੂਲ ਛੱਡ ਚੁੱਕੇ ਅਧਿਆਪਕਾਂ ਦੇ ਨਾਂਅ 'ਤੇ ਜਾਅਲੀ ਬੈਂਕ ਖਾਤੇ ਖੁਲ੍ਹਵਾਏ ਹੋਏ ਸਨ।

 

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸੰਦੀਪ ਕੁਮਾਰ ਛਾਬੜਾ ਗ਼ੈਰ ਕਾਨੂੰਨੀ ਢੰਗ ਨਾਲ ਕਮਾਏ ਇਸ ਪੈਸੇ ਨੂੰ ਚੈੱਕਾਂ ਜ਼ਰੀਏ ਆਪਣੇ ਬੈਂਕ ਖਾਤੇ ਵਿੱਚ ਤਬਦੀਲ ਕਰਦਾ ਸੀ। 

 

ਬੁਲਾਰੇ ਨੇ ਦੱਸਿਆ ਕਿ ਜਾਂਚ ਅਧਿਕਾਰੀ ਕਮ ਪ੍ਰਿੰਸੀਪਲ ਹਰਭਗਵੰਤ ਸਿੰਘ, ਜੋ ਕਿ ਡੀ.ਆਈ.ਈ.ਟੀ. (ਡਾਈਟ) ਵੇਰਕਾ, ਅੰਮ੍ਰਿਤਸਰ ਵਿਖੇ ਤੈਨਾਤ ਹਨ, ਨੇ ਇਸ ਸਕੂਲ ਦੀ ਜਾਂਚ ਕੀਤੀ ਅਤੇ ਜਾਂਚ ਦੌਰਾਨ ਸਕੂਲ ਸਟਾਫ਼ ਨੂੰ ਤਨਖ਼ਾਹਾਂ ਦੇਣ ਅਤੇ ਕਢਵਾਉਣ ਸਬੰਧੀ ਕਈ ਊਣਤਾਈਆਂ ਪਾਈਆਂ ਗਈਆਂ। 


ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਪਾਸੋਂ ਪ੍ਰਾਪਤ ਪੜਤਾਲੀਆ ਰਿਪੋਰਟ ਦੇ ਆਧਾਰ ਉੱਤੇ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹੈੱਡ ਮਾਸਟਰ ਸੰਦੀਪ ਕੁਮਾਰ ਛਾਬੜਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀਨਾ ਕੁਮਾਰੀ ਸਮੇਤ ਵੱਖ-ਵੱਖ ਸਮੇਂ 'ਤੇ ਇਸ ਸਕੂਲ ਵਿੱਚ ਤੈਨਾਤ ਰਹੇ ਪ੍ਰਿੰਸੀਪਲ ਅਤੇ ਸਾਬਕਾ ਮੈਂਬਰਾਂ ਤੋਂ ਇਲਾਵਾ ਕੇਂਦਰੀ ਸਹਿਕਾਰੀ ਬੈਂਕ, ਤਰਨ ਤਾਰਨ ਦੇ ਕਰਮਚਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

 

ਉਨ੍ਹਾਂ ਦੱਸਿਆ ਕਿ ਸਰਕਾਰੀ ਫੰਡਾਂ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਧਾਰਾ 409, 420, 465, 467, 468, 471, ਆਈ.ਪੀ.ਸੀ. ਦੀ ਧਾਰਾ 120-ਬੀ ਅਤੇ ਪੀ.ਸੀ. ਐਕਟ 1988 ਦੀ ਧਾਰਾ 13 (1) ਏ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਕਾਰਵਾਈ ਅਧੀਨ ਹੈ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:vigilance registers case against Head Master President School Management Committee for embezzlement in funds