ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਨੂੰ ਹੋਵੇਗਾ ਆਪਣੀਆਂ ਗਲਤੀਆਂ ਦਾ ਅਹਿਸਾਸ

ਪਾਕਿ ਨੂੰ ਹੋਵੇਗਾ ਆਪਣੀਆਂ ਗਲਤੀਆਂ ਦਾ ਅਹਿਸਾਸ

ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਨੂੰ ਆਗਿਆ ਨਾ ਦੇਣ ਦੇ ਫੈਸਲੇ ਉਤੇ ਪਾਕਿਸਤਾਨ ਨੂੰ ਆਪਦੀਆਂ ਗਲਤੀਆਂ ਦਾ ਅਹਿਸਾਸ ਹੋਵੇਗਾ। ਭਾਰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰਾ ਲਈ ਉਨ੍ਹਾਂ ਜਹਾਜ਼ ਨੂੰ ਆਪਣੇ ਹਵਾਈ ਖੇਤਰ ਵਿਚੋਂ ਲੰਘਣ ਦੀ ਆਗਿਆ ਨਾ ਦੇਣ ਦੇ ਪਾਕਿਸਤਾਨ ਦੇ ਕਦਮ ਨੂੰ ਮੰਦਭਾਗਾ ਦੱਸਿਆ ਅਤੇ ਉਮੀਦ ਪ੍ਰਗਟਾਈ ਕਿ ਪਾਕਿਸਤਾਨ ਨੂੰ ਆਪਣੀਆਂ ਹਰਕਤਾਂ ਦਾ ਅਹਿਸਾਸ ਹੋਵੇਗਾ। ਪਾਕਿਸਤਾਨ ਨੇ ਕਸ਼ਮੀਰ ਵਿਚ ਮੌਜੂਦਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਮੋਦੀ ਦੇ ਜਹਾਜ਼ ਨੂੰ ਆਪਣੇ ਹਵਾਈ ਖੇਤਰ ਦੀ ਵਰਤੋਂ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

 

ਇਸ ਤੋਂ ਪਹਿਲਾਂ, ਪਾਕਿਸਤਾਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਜਹਾਜ਼ ਨੂੰ ਆਈਸਲੈਂਡ ਦੇ ਆਧਿਕਾਰਤ ਦੌਰੇ ਦੌਰਾਨ ਆਪਣੇ ਖੇਤਰ ਤੋਂ ਉਡਾਨ ਭਰਨ ਦੀ ਆਗਿਆ ਦੇਣ ਤੋਂ ਮਨਾ ਕਰ ਦਿੱਤਾ ਸੀ। ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਇਹ ਮੰਦਭਾਗੀ ਸਥਿਤੀ ਹੈ ਜਿੱਥੇ ਇਕ ਦੇਸ਼ ਨੇ ਦੂਜੇ ਦੇਸ਼ ਦੇ ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਨੂੰ ਆਪਣੇ ਹਵਾਈ ਖੇਤਰ ਤੋਂ ਉਡਾਨ ਭਰਨ ਦੀ ਆਗਿਆ ਦੇਣ ਤੋਂ ਮਨ੍ਹਾਂ ਕਰ ਦਿੱਤਾ।


ਇਹ ਪੁੱਛੇ ਜਾਣ ਉਤੇ ਕਿ ਭਾਰਤ ਅੰਤਰਰਾਸ਼ਟਰੀ ਸ਼ਹਿਰੀ ਹਵਾਬਾਜੀ ਸੰਗਠਨ (ਆਈਸੀਏਓ) ਵਰਗੇ ਵਿਸ਼ਵ ਮੰਚ ਉਤੇ ਇਹ ਮੁੱਦਾ ਚੁੱਕੇਗਾ, ਗੋਖਲੇ ਨੇ ਕਿਹਾ ਕਿ ਫਿਲਹਾਲ ਅਜਿਹਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਪ੍ਰੰਤੂ ਜੇਕਰ ਉਹ ਆਈਸੀਏਓ ਦੇ ਨਿਯਮਾਂ ਦੀ ਉਲੰਘਣਾ ਕਰਦੇ ਹਨ, ਤਾਂ ਅਸੀਂ ਇਸ ਉਤੇ ਵਿਚਾਰ ਕਰ ਸਕਦੇ ਹਾਂ।

 

ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨਰ ਨੂੰ ਪਾਕਿਸਤਾਨ ਦੇ ਇਸ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਵਰਤਮਾਨ ਸਥਿਤੀ, ਉਹ ਭਾਰਤ ਦੇ ਰੁਖ ਅਤੇ ਅੱਤਿਆਚਾਰ ਦੇ ਮੱਦੇਨਜ਼ਰ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ ਭਾਰਤੀ ਪ੍ਰਧਾਨ ਮੰਤਰੀ ਦੀ ਉਡਾਨ ਲਈ ਸਾਡੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨ ਦੇਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vijay Keshav Gokhale warns pakistan for not allowimg using airspace to M Modi US tour