ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਵੱਲੋਂ ਮਮਤਾ ਬੈਨਰਜੀ ਦੀ ਤਿੱਖੀ ਆਲੋਚਨਾ

ਭਾਜਪਾ ਦਾ ਮਮਤਾ ਬੈਨਰਜੀ ਦੀ ਤਿੱਖੀ ਆਲੋਚਨਾ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਕੋਲਕਾਤਾ ਵਿਚ ਹੋਈ ਹਿੰਸਾ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਦੇ ਚੋਣ ਪ੍ਰਚਾਰ ਉਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਭਾਜਪਾ ਨੇ ਕਮਿਸ਼ਨ ਨੂੰ ਕਿਹਾ ਕਿ ਮਮਤਾ ਬੈਨਰਜੀ ਨੇ ਟੀਐਮਸੀ ਦੇ ਵਰਕਰਾਂ ਨੂੰ ਉਕਸਾਉਣ ਦਾ ਕੰਮ ਕੀਤਾ ਹੈ। ਉਥੇ ਟੀਐਮਸੀ ਨੇ ਹਿੰਸਾ ਦਾ ਦੋਸ਼ ਭਾਜਪਾ ਸਮਰਥਕਾਂ ਉਤੇ ਲਗਾਇਆ ਹੈ।

 

ਮਮਤਾ ਬੈਨਰਜੀ ਨੇ ਕੋਲਕਾਤਾ ਦੇ ਵਿਦਿਆ ਸਾਗਰ ਕਾਲਜ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਮਿਤ ਸ਼ਾਹ ਖੁਦ ਬਾਰੇ ਕੀ ਸੋਚਦੇ ਹਨ? ਕੀ ਉਹ ਹਰ ਚੀਜ ਤੋਂ ਉਪਰ ਹਨ? ਕੀ ਉਹ ਭਗਵਾਨ ਹਨ ਜਿਸਦਾ ਕੋਈ ਵਿਰੋਧ ਨਹੀਂ ਕਰ ਸਕਦਾ?

 

ਭਾਜਪਾ ਸਰਕਾਰਾਂ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਮਹਾਰਾਸ਼ਟਰ ਦੇ ਦੇਵੇਂਦਰ ਫੜਨਵੀਸ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿੱਤਿਆਨਾਥ ਨੇ ਵੀ ਤ੍ਰਿਣਮੂਲ ਕਾਂਗਰਸ ਨੂੰ ਨਿਸ਼ਾਨਾ ਬਣਾਇਆ। ਫੜਨਵੀਸ ਨੇ ਅਮਿਤ ਸ਼ਾਹ ਦੇ ਰੋਡ ਸ਼ੋਅ ਉਤੇ ਹਮਲਾ ਕੀਤਾ ਗਿਆ ਸੀ ਅਤੇ ਪੁਲਿਸ ਨੇ ਜਵਾਬ ਦਿੱਤਾ ਸੀ। ਮੈਨੂੰ ਲਗਦਾ ਹੈ ਕਿ ਮਮਤਾ ਬੈਨਰਜੀ ਲੋਕਤੰਤਰ ਦੀ ਹੱਤਿਆ ਕਰਨਾ ਚਾਹੁੰਦੀ ਹੈ। ਉਥੇ ਯੋਗੀ  ਆਦਿੱਤਿਆ ਨਾਥ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਤਹਿਤ ਹਿੰਸਾ ਪੱਛਮੀ ਬੰਗਾਲ ਵਿਚ ਅਰਾਜਕਤਾ ਦਾ ਪ੍ਰਤੀਬਿੰਬ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:violence during Amit Shah roadshow: BJP demands EC to ban on mamata banerjee election campaign