ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ ਹਿੰਸਕ ਪ੍ਰਦਰਸ਼ਨ, 3 ਬੱਸਾਂ ਫੂਕੀਆਂ, ਪੁਲਿਸ ਨੇ ਫੇਰੀਆਂ ਡਾਂਗਾਂ

ਦਿੱਲੀ ਚ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੋਧ ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਪੁਲਿਸ ਨਾਲ ਝੜਪ ਕੀਤੀ ਤੇ ਦੱਖਣੀ ਪੂਰਬੀ ਦਿੱਲੀ ਦੀ ਨਿਊ ਫਰੈਂਡਜ਼ ਕਲੋਨੀ ਚ ਡੀਟੀਸੀ ਦੀਆਂ ਕਈ ਬੱਸਾਂ ਅਤੇ ਅੱਗ ਬੁਝਾਉਣ ਵਾਲੇ ਵਾਹਨ ਨੂੰ ਅੱਗ ਲਾ ਦਿੱਤੀ।

 

ਪੁਲਿਸ ਨੇ ਦੱਸਿਆ ਕਿ ਹਿੰਸਕ ਪ੍ਰਦਰਸ਼ਨ ਚ ਇੱਕ ਸਿਪਾਹੀ ਅਤੇ ਦੋ ਫਾਇਰਮੈਨ ਜ਼ਖ਼ਮੀ ਹੋਏ ਹਨ। ਹਾਲਾਂਕਿ ਵਿਦਿਆਰਥੀਆਂ ਦੇ ਜਾਮੀਆ ਮਿਲੀਆ ਸਮੂਹ ਨੇ ਸਿਟੀਜ਼ਨਸ਼ਿਪ ਐਕਟ ਦੇ ਵਿਰੋਧ ਦੇ ਦੌਰਾਨ ਹਿੰਸਾ ਤੋਂ ਆਪਣੇ ਆਪ ਨੂੰ ਦੂਰ ਕਰਨ ਲਈ ਇੱਕ ਬਿਆਨ ਜਾਰੀ ਕੀਤਾ।

 

ਸਰਿਤਾ ਵਿਹਾਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਆਪਣੇ ਸਮਰਥਕਾਂ ਨਾਲ ਰਸਤਾ ਜਾਮ ਕਰ ਦਿੱਤਾ। ਜਿਸ ਕਾਰਨ ਜਾਮੀਆ ਤੋਂ ਕਲਿੰਦੀ ਕੁੰਜ ਤੱਕ ਜਾਮ ਲੱਗ ਗਿਆ। ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਹੈ।

 

ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਚਾਰ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਪ੍ਰਦਰਸ਼ਨਕਾਰੀਆਂ ਦੀ ਹਿੰਸਾ ਚ ਇੱਕ ਅੱਗ ਬੁਝਾਉਣ ਵਾਲੀ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਦੋ ਮੁਲਾਜ਼ਮ ਜ਼ਖਮੀ ਹੋ ਗਏ।

 

ਕਾਂਗਰਸ ਤੋਂ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੇ ਕੌਮੀ ਸਕੱਤਰ ਸਿਮਾਨ ਫਾਰੂਕੀ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨਕਾਰੀ ਮਥੁਰਾ ਰੋਡ 'ਤੇ ਸ਼ਾਂਤਮਈ ਢੰਗ ਨਾਲ ਬੈਠੇ ਸਨ, ਜਦੋਂ ਪੁਲਿਸ ਨੇ ਉਨ੍ਹਾਂ ਚੋਂ ਕੁਝ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ, ਜਿਸਦਾ ਉਨ੍ਹਾਂ ਵਿਰੋਧ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Violent protest in Delhi fire in three buses police lathi-charge