ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ਖ਼ਤਮ ਹੋਵੇਗਾ ‘VIP ਕਲਚਰ’

ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ਖ਼ਤਮ ਹੋਵੇਗਾ ‘VIP ਕਲਚਰ’

ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਛੇਤੀ ਹੀ ਵੀਆਈਪੀ (VIP) ਸਭਿਆਚਾਰ ਖ਼ਤਮ ਹੋਣ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਇਸ ਬਾਰੇ ਸਿਹਤ ਵਿਭਾਗ ਨੂੰ ਬਾਕਾਇਦਾ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਇੱਕ ਟਵੀਟ ਰਾਹੀਂ ਦੱਸਿਆ ਕਿ ਸਿਹਤ ਵਿਭਾਗ ਨੂੰ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚੋਂ ਵੀਆਈਪੀ ਕਲਚਰ ਖ਼ਤਮ ਕਰਨ ਲਈ ਆਖਿਆ ਗਿਆ ਹੈ।

 

 

ਇਹ ਹੁਕਮ ਲਾਗੂ ਹੋਣ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਪ੍ਰਾਈਵੇਟ ਕਮਰਾ ਨਹੀਂ ਮਿਲੇਗਾ। ਸਾਰੇ ਨਾਗਰਿਕ ਬਰਾਬਰ ਹਨ ਤੇ ਸਭ ਦਾ ਬਰਾਬਰ ਇਲਾਜ ਹੋਵੇਗਾ। ਸ੍ਰੀ ਕੇਜਰੀਵਾਲ ਨੇ ਕਿਹਾ ਹੈ ਕਿ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।

 

 

ਇੱਥੇ ਵਰਨਣਯੋਗ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤਯੇਂਦਰ ਜੈਨ ਨੇ ਹਸਪਤਾਲਾਂ ਦੇ ਵਿਸਥਾਰ ਨਾਲ ਸਬੰਧਤ ਯੋਜਨਾਵਾਂ ਦੀ ਸਟੇਟਸ–ਰਿਪੋਰਟ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪੀ ਹੈ। ਇਸ ਵਿੱਚ ਦਿੱਲੀ ਸਰਕਾਰ ਦੇ ਹਸਪਤਾਲਾਂ ਵਿੱਚ 13 ਹਜ਼ਾਰ 899 ਬੈੱਡ ਵਧਾਉਣ ਦਾ ਜ਼ਿਕਰ ਹੈ।  17 ਹਸਪਤਾਲਾਂ ਦਾ ਵਿਸਥਾਰ ਵੀ ਹੋਵੇਗਾ।

 

 

ਤਿੰਨ ਨਵੇਂ ਹਸਪਤਾਲ ਛੇ ਮਹੀਨਿਆਂ ’ਚ ਬਣ ਕੇ ਤਿਆਰ ਹੋ ਜਾਣਗੇ। ਇਸ ਤੋਂ ਇਲਾਵਾ ਛੇ ਨਵੇਂ ਹਸਪਤਾਲਾਂ ਦੀ ਵੀ ਉਸਾਰੀ ਹੋਵੇਗੀ। ਇਨ੍ਹਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਉੱਤੇ ਦਿੱਲੀ ਸਰਕਾਰ ਦੇ ਹਸਪਤਾਲਾਂ ਵਿੱਚ ਬੈੱਡ ਸਮਰੱਥਾ 120 ਫ਼ੀ ਸਦੀ ਵਧ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:VIP Culture will be abolished in Delhi Govt Hospitals