ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ 'ਚ ਹਾਰ ਤੋਂ ਬਾਅਦ ਭਾਜਪਾ ਨੇ ਤਿੰਨ ਸੂਬਿਆਂ 'ਚ ਬਦਲੇ ਪ੍ਰਧਾਨ

ਪਿਛਲੇ ਸਾਲ ਪ੍ਰਚੰਡ ਬਹੁਮਤ ਨਾਲ ਕੇਂਦਰ ਦੀ ਸੱਤਾ 'ਤੇ ਕਾਬਜ਼ ਹੋਈ ਭਾਰਤੀ ਜਨਤਾ ਪਾਰਟੀ ਮਹਾਰਾਸ਼ਟਰ ਅਤੇ ਝਾਰਖੰਡ ਦੀ ਸੱਤਾ ਤੋਂ ਬਾਹਰ ਹੋਣ ਦੇ ਬਾਅਦ ਹੁਣ ਦਿੱਲੀ 'ਚ ਵੀ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਪਾਰਟੀ ਦੀ ਇਸ ਹਾਰ ਤੋਂ ਬਾਅਦ ਭਾਜਪਾ ਨੇ ਤਿੰਨ ਸੂਬਿਆਂ 'ਚ ਆਪਣੇ ਪ੍ਰਧਾਨਾਂ ਨੂੰ ਬਦਲ ਦਿੱਤਾ ਹੈ।

 


ਵਿਸ਼ਨੂੰ ਦੱਤ ਸ਼ਰਮਾ

 

ਮੱਧ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਅਤੇ ਖਜੁਰਾਹੋ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਵਿਸ਼ਨੂੰ ਦੱਤ ਸ਼ਰਮਾ (49) ਨੂੰ ਮੱਧ ਪ੍ਰਦੇਸ਼ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕੇ. ਸੁਰੇਂਦਰਣ ਨੂੰ ਕੇਰਲ ਭਾਜਪਾ ਅਤੇ ਦਲ ਬਹਾਦੁਰ ਚੌਹਾਨ ਨੂੰ ਸਿੱਕਮ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਸਨਿੱਚਰਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਅਧਿਕਾਰਤ ਤੌਰ 'ਤੇ ਇਸ ਦੀ ਘੋਸ਼ਣਾ ਕੀਤੀ।

 


ਕੇ. ਸੁਰੇਂਦਰਣ

 

ਵਿਸ਼ਨੂੰ ਦੱਤ ਸ਼ਰਮਾ ਮੱਧ ਪ੍ਰਦੇਸ਼ ਭਾਜਪਾ ਪ੍ਰਧਾਨ ਰਾਕੇਸ਼ ਸਿੰਘ ਦੀ ਥਾਂ ਲੈਣਗੇ। ਰਾਕੇਸ਼ ਸਿੰਘ ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਸੰਸਦ ਮੈਂਬਰ ਹਨ। ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਦਾ ਸੱਜਾ ਹੱਥ ਵੀ ਮੰਨਿਆ ਜਾਂਦਾ ਹੈ। ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਰਾਕੇਸ਼ ਸਿੰਘ ਨੂੰ ਫਿਰ ਤੋਂ ਮੱਧ ਪ੍ਰਦੇਸ਼ ਭਾਜਪਾ ਦੀ ਕਮਾਨ ਸੌਂਪੀ ਜਾ ਸਕਦੀ ਹੈ। ਉਨ੍ਹਾਂ ਨੇ ਪਿਛਲੇ ਮਹੀਨੇ ਆਪਣੇ ਲੋਕ ਸਭਾ ਹਲਕੇ ਜਬਲਪੁਰ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਸੀ।
 

ਹਾਲਾਂਕਿ ਭਾਜਪਾ ਲੀਡਰਸ਼ਿਪ ਨੇ ਵਿਸ਼ਨੂੰ ਦੱਤ ਸ਼ਰਮਾ ਨੂੰ ਪ੍ਰਦੇਸ਼ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਹੈ। ਪਾਰਟੀ ਦੇ ਇਸ ਕਦਮ ਨੇ ਕਈ ਭਾਜਪਾ ਨੇਤਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਵਿਸ਼ਨੂੰ ਦੱਤ ਸ਼ਰਮਾ ਨੂੰ ਪਾਰਟੀ ਨੇਤਾਵਾਂ ਅਤੇ ਕਾਰਕੁਨਾਂ ਵਿੱਚ ਵੀ.ਡੀ. ਸ਼ਰਮਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉਹ ਸੰਘ ਦੇ ਕਰੀਬੀ ਮੰਨੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨਾਲ ਕੀਤੀ ਸੀ। 1990 ਦੇ ਦਹਾਕੇ ਵਿੱਚ ਮੱਧ ਪ੍ਰਦੇਸ਼ 'ਚ ਏਬੀਵੀਪੀ ਨੂੰ ਮਜ਼ਬੂਤ ​​ਬਣਾਉਣ ਦਾ ਸਿਹਰਾ ਉਨ੍ਹਾਂ ਨੂੰ ਹੀ ਜਾਂਦਾ ਹੈ।

 


ਦਲ ਬਹਾਦੁਰ ਚੌਹਾਨ

 

ਵਿਸ਼ਨੂੰ ਦੱਤ ਸ਼ਰਮਾ ਏਬੀਵੀਪੀ ਦੇ ਕੌਮੀ ਜਨਰਲ ਸਕੱਤਰ ਰਹਿ ਚੁੱਕੇ ਹਨ। 2013 'ਚ ਭਾਜਪਾ ਵਿੱਚ ਆਏ ਇਸ ਅਹੁਦੇ 'ਤੇ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਭਾਜਪਾ ਲੀਡਰਸ਼ਿਪ ਨੇ ਮੱਧ ਪ੍ਰਦੇਸ਼ 'ਚ ਬ੍ਰਾਹਮਣ ਨੇਤਾ ਨੂੰ ਦੂਜਾ ਮਹੱਤਵਪੂਰਣ ਅਹੁਦਾ ਦਿੱਤਾ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਗੋਪਾਲ ਭਾਰਗਵ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Vishnu Dutt Sharma Madhya Pradesh K Surendran Kerala and dal bahadur chauhan as Sikkim BJP President