ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ: ਗੋਵਿੰਦਪੁਰੀ 'ਚ ਬਦਮਾਸ਼ ਦਾ ਚਾਕੂ ਮਾਰ ਕੇ ਕਤਲ, 10 ਮਾਮਲਿਆਂ 'ਚ ਸੀ ਲੋੜੀਂਦਾ

ਦੱਖਣ-ਪੂਰਬੀ ਦਿੱਲੀ ਦੇ ਗੋਵਿੰਦਪੁਰੀ ਵਿੱਚ, ਇੱਕ ਕਤਲ ਅਤੇ ਆਰਮਜ਼ ਐਕਟ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ 31 ਸਾਲਾ ਵਿਅਕਤੀ ਮੰਗਲਵਾਰ ਰਾਤ ਨੂੰ ਅਣਪਛਾਤੇ ਲੋਕਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ।

 

ਡਿਪਟੀ ਕਮਿਸ਼ਨਰ ਪੁਲਿਸ (ਦੱਖਣੀ-ਪੂਰਬੀ) ਆਰਪੀ ਮੀਨਾ ਨੇ ਬੁੱਧਵਾਰ ਨੂੰ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ। ਉਹ ਕਤਲ, ਕਤਲ ਦੀ ਕੋਸ਼ਿਸ਼, ਹਮਲਾ ਅਤੇ ਆਰਮਜ਼ ਐਕਟ ਦੇ ਕੇਸਾਂ ਸਮੇਤ 10 ਮਾਮਲਿਆਂ ਵਿੱਚ ਲੋੜੀਂਦਾ ਸੀ। ਇਸ ਦੇ ਨਾਲ ਹੀ, ਉਸ ਨੂੰ ਗੋਵਿੰਦਪੁਰੀ ਪੁਲਿਸ ਸਟੇਸ਼ਨ ਵੱਲੋਂ "ਬੈੱਡ ਚਰਿੱਤਰ" ਐਲਾਨਿਆ ਗਿਆ ਸੀ।

 

ਮੁਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਵਿਸ਼ਾਲ ਸ਼ਰਮਾ ਦੀ ਕੁਝ ਲੋਕਾਂ ਨਾਲ ਲੜਾਈ ਹੋਈ ਸੀ ਅਤੇ ਇਸ ਦੌਰਾਨ ਉਸ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।

 

ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਏਮਜ਼ ਦੇ ਟਰਾਮਾ ਸੈਂਟਰ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Wanted criminal stabbed to death by unidentified men in Govindpuri