ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

13 ਰਾਜਾਂ ’ਚ ਭਾਰੀ ਮੀਂਹ ਦੀ ਚੇਤਾਵਨੀ

13 ਰਾਜਾਂ ’ਚ ਭਾਰੀ ਮੀਂਹ ਦੀ ਚੇਤਾਵਨੀ

ਭਾਰਤ ’ਚ ਮਾਨਸੂਨ ਨੇ ਹਾਲੇ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਸਰਗਰਮ ਰਹਿਣਾ ਹੈ। ਅਗਲੇ ਕੁਝ ਦਿਨ ਉੱਤਰ ਪ੍ਰਦੇਸ਼ ਸਮੇਤ ਕੁੱਲ 13 ਸੁਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਓੜੀਸ਼ਾ ਤੇ ਪੱਛਮੀ ਬੰਗਾਲ ਦੇ ਮੈਦਾਨੀ ਇਲਾਕਿਆਂ ਵਿੱਚ ਵੀ 50 ਤੋਂ 60 ਕਿਲੋਮੀਟਰ ਫ਼ੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

 

 

ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ’ਚ ਦੇਸ਼ ਦੇ ਕਈ ਸੁਬਿਆਂ ਵਿੱਚ ਭਾਰੀ ਵਰਖਾ ਹੋ ਸਕਦੀ ਹੈ। ਸੋਮਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਦੇ ਪਹਾੜੀ ਇਲਾਕਿਆਂ, ਸਿੱਕਿਮ, ਅੰਡੇਮਾਨ ਨਿਕੋਬਾਰ ਤੇ ਮੇਘਾਲਿਆ ਵਿੱਚ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ; ਜਦ ਕਿ ਮੱਧ ਪ੍ਰਦੇਸ਼ ਦੇ ਪੂਰਬੀ ਹਿੱਸੇ, ਬਿਹਾਰ, ਗੁਜਰਾਤ, ਆਂਧਰਾ ਪ੍ਰਦੇਸ਼ ਦੇ ਕਈ, ਕਰਨਾਟਕ ਦੇ ਸਮੁੰਦਰੀ ਕੰਢੇ ਵਾਲੇ ਇਲਾਕੇ ਤੇ ਤਾਮਿਲ ਨਾਡੂ ਦੇ ਕੁਝ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।

 

 

ਉੱਧਰ ਮੱਧ ਪ੍ਰਦੇਸ਼ ਵਿੱਚ 34 ਅਤੇ ਰਾਜਸਥਾਨ ’ਚ 36 ਆਮ ਨਾਲੋਂ ਵੱਧ ਵਰਖਾ ਹੋ ਚੁੱਕੀ ਹੈ। ਪੱਛਮੀ ਹਿੱਸੇ ’ਚ ਮਾਨਸੂਨ ਹੁਣ ਵੀ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦੇ ਚੱਲਦਿਆਂ ਇੰਦੌਰ, ਮੰਦਸੌਰ, ਨੀਮਚ, ਆਗਰ ਮਾਲਵਾ ਅਤੇ ਅਲੀਰਾਜਪੁਰ ਸਮੇਤ 10 ਜ਼ਿਲ੍ਹਿਆਂ ਵਿੱਚ ਸੋਮਵਾਰ ਸਵੇਰੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਭੋਪਾਲ ਸਮੇਤ 32 ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

 

 

ਇਸ ਤੋਂ ਇਲਾਵਾ ਅਗਲੇ ਦੋ ਦਿਨ ਗੁਜਰਾਤ, ਮਰਾਠਵਾੜਾ, ਮੱਧ ਮਹਾਰਾਸ਼ਟਰ ਸਮੇਤ ਦੱਖਣ ਦੇ ਪ੍ਰਮੁੱਖ ਪੰਜ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਨੁਮਾਨ ਲਾਇਆ ਗਿਆ ਹੈ। ਇਸ ਵਰ੍ਹੇ ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ ਆਮ ਨਾਲੋਂ 24 ਫ਼ੀ ਸਦੀ ਘੱਟ ਮੀਂਹ ਪਿਆ ਹੈ।

 

 

ਹਰਿਆਣਾ ’ਚ ਹੁਣ ਤੱਕ 41 ਫ਼ੀ ਸਦੀ ਅਤੇ ਬਿਹਾਰ ਵਿੱਚ ਆਮ ਨਾਲੋਂ 22 ਫ਼ੀ ਸਦੀ ਘੱਟ ਮੀਂਹ ਪਿਆ ਹੈ।

 

 

ਮੱਧ ਪ੍ਰਦੇਸ਼ ਦੇ ਮੰਦਸੌਰ ਤੇ ਨੀਮਚ ਜ਼ਿਲ੍ਹਿਆਂ ਵਿੱਚ ਕਈ ਦਿਨਾਂ ਤੋਂ ਚੱਲ ਰਹੀ ਭਾਰੀ ਮੀਂਹ ਕਾਰਨ ਹਾਲਾਤ ਬੇਹੱਦ ਜਟਿਲ ਹੋ ਗਏ ਹਨ। ਬਹੁਤੇ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਦੋਵੇਂ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਲਗਭਗ 16,000 ਲੋਕਾਂ ਨੂੰ ਸੁਰੱਖਿਅਤ ਟਿਕਾਣਿਆਂ ਉੱਤੇ ਲਿਜਾਂਦਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Warning of Heavy rain in 13 states