ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਗਸਤਾ ਘੁਟਾਲਾ: ਰਤੁਲ ਪੁਰੀ ਖ਼ਿਲਾਫ਼ ਵਾਰੰਟ ਜਾਰੀ


ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਅਗਸਤਾ ਹੈਲੀਕਾਪਟਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰੋਬਾਰੀ ਰਤੁਲ ਪੁਰੀ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਉਹ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦਾ ਭਾਂਜਾ ਹੈ। 

 

ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਬੇਨਤੀ ‘ਤੇ ਬੁੱਧਵਾਰ ਨੂੰ ਪੁਰੀ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ। ਈਡੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਰਤੁਲ ਸਹਿਯੋਗ ਨਹੀਂ ਕਰ ਰਿਹਾ।

 

ਆਪਣੀ ਅਰਜ਼ੀ ਵਿੱਚ ਜਾਂਚ ਏਜੰਸੀ ਨੇ ਕਿਹਾ ਕਿ ਪੁਰੀ ਨੂੰ ਮੰਗਲਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨਿਰਦੇਸ਼ ਦਿੱਤਾ ਗਿਆ ਸੀ ਪਰ ਪੇਸ਼ ਨਹੀਂ ਹੋਏ। ਅਦਾਲਤ ਨੇ ਮੰਗਲਵਾਰ ਨੂੰ ਇਸ ਕੇਸ ਵਿੱਚ ਪੁਰੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Warrant issued against Ratul Puri in Agusta scam case