ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਸੋਨੀਆ ਗਾਂਧੀ ਨੇ ਕਿਹਾ - 'ਅਸੀਂ ਫ਼ਲੋਰ ਟੈਸਟ ਜਿੱਤਾਂਗੇ'

ਮਹਾਰਾਸ਼ਟਰ 'ਤੇ ਆਏ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਾਂਗਰਸ ਦੀ ਅੰਤਰਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ, "ਅਸੀਂ ਫ਼ਲੋਰ ਟੈਸਟ ਜਿੱਤਾਂਗੇ।" ਸੁਪਰੀਮ ਕੋਰਟ ਨੇ ਸ਼ਿਵਸੈਨਾ-ਐਨਸੀਪੀ-ਕਾਂਗਰਸ ਦੀ ਪਟੀਸ਼ਨ 'ਤੇ ਮਹਾਰਾਸ਼ਟਰ 'ਚ ਬੁਧਵਾਰ ਨੂੰ ਫ਼ਲੋਰ ਟੈਸਟ ਕਰਵਾਉਣ ਦਾ ਆਦੇਸ਼ ਦਿੱਤਾ ਹੈ।
 

ਕਾਂਗਰਸ ਨੇ ਮਹਾਰਾਸ਼ਟਰ 'ਚ ਸ਼ਕਤੀ ਪ੍ਰੀਖਣ ਕਰਵਾਉਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਪਾਰਟੀ ਨੇ ਕਿਹਾ ਕਿ ਇਹ ਭਾਜਪਾ-ਅਜੀਤ ਪਵਾਰ ਦੀ ਗ਼ੈਰ-ਕਾਨੂੰਨੀ ਸਰਕਾਰ ਦੇ ਮੂੰਹ 'ਤੇ 'ਚਪੇੜ' ਹੈ। ਕਾਂਗਰਸ ਪਾਰਟੀ ਨੇ ਇਹ ਵੀ ਦੋਸ਼ ਲਗਾਇਆ ਕਿ ਭਾਜਪਾ ਨੇ ਲੋਕਤੰਤਰ ਨੂੰ ਦਾਗਦਾਰ ਕੀਤਾ, ਜਦਕਿ ਸੁਪਰੀਮ ਕੋਰਟ ਨੇ ਸੰਵਿਧਾਨ ਦਿਵਸ ਮੌਕੇ ਦਿੱਤੇ ਫ਼ੈਸਲੇ ਨਾਲ ਦੇਸ਼ ਦੀ ਜਨਤਾ ਨੂੰ ਤੋਹਫ਼ਾ ਦਿੱਤਾ ਹੈ।
 

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, "ਸੁਪਰੀਮ ਕੋਰਟ ਦਾ ਫ਼ੈਸਲਾ ਭਾਜਪਾ-ਅਜੀਤ ਪਵਾਰ ਦੀ ਗ਼ੈਰ-ਕਾਨੂੰਨੀ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਹੈ, ਜਿਨ੍ਹਾਂ ਨੇ ਲੋਕਾਂ ਦੇ ਫ਼ੈਸਲੇ ਦੀ ਕਦਰ ਨਾ ਕੀਤੀ। ਫਰਜੀਵਾੜੇ ਦੀ ਨੀਂਹ 'ਤੇ ਬਣੀ ਸਰਕਾਰ ਨੂੰ ਸੰਵਿਧਾਨ ਦਿਵਸ ਮੌਕੇ ਹਾਰ ਮਿਲੀ।"
 

ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਪ੍ਰਿਥਵੀਰਾਜ ਚਵਾਨ ਨੇ ਮਹਾਰਾਸ਼ਟਰ ਵਿਧਾਨ ਸਭਾ 'ਚ ਬੁਧਵਾਰ ਨੂੰ ਸ਼ਕਤੀ ਪ੍ਰੀਖਤ ਕਰਵਾਏ ਜਾਣ ਦੇ ਅਦਾਲਤ ਦੇ ਫ਼ੈਸਲੇ 'ਤੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਕਾਂਗਰਸ, ਸ਼ਿਵਸੈਨਾ ਅਤੇ ਰਾਕਾਂਪਾ ਗਠਜੋੜ ਨੂੰ ਸਦਨ 'ਚ ਬਹੁਮਤ ਹਾਸਿਲ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:We Will Win Maharashtra Floor Test : Sonia Gandhi