ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ–ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕਰਨ ਲਈ ਸਭ ਨਾਲ ਮਿਲ ਕੇ ਕੰਮ ਕਰਾਂਗੇ: ਮੋਦੀ

ਜੰਮੂ–ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕਰਨ ਲਈ ਸਭ ਨਾਲ ਮਿਲ ਕੇ ਕੰਮ ਕਰਾਂਗੇ: ਮੋਦੀ

ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜੰਮੂ–ਕਸ਼ਮੀਰ ਦੀ ਨਵੀਂ ‘ਆਪਣੀ ਪਾਰਟੀ’ ਦੇ 24 ਮੈਂਬਰਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਪਾਰਟੀ ਦੀ ਅਗਵਾਈ ਅਲਤਾਫ਼ ਬੁਖਾਰੀ ਕਰਦੇ ਹਨ।

 

 

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਇਸ ਵਫ਼ਦ ਦੀ ਮੀਟਿੰਗ ਦਿੱਲੀ ਦੇ ਲੋਕ–ਕਲਿਆਣ ਮਾਰਗ ’ਤੇ ਹੋਈ। ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ।

 

 

ਇਸ ਮੁਲਾਕਾਤ ਦੌਰਾਨ ਆਬਾਦੀ ’ਚ ਤਬਦੀਲੀ ਨੂੰ ਲੈ ਕੇ ਚਿੰਤਾਵਾਂ, ਜੰਮੂ–ਕਸ਼ਮੀਰ ਦੀਆਂ ਸੀਮਾਵਾਂ ਮੁੜ ਤੈਅ ਕਰਨ ਦੀ ਕਵਾਇਦ ਤੇ ਰਾਜ ਡੋਮੀਸਾਇਲ ਪ੍ਰਦਾਨ ਕਰਨ ਬਾਰੇ ਗੱਲਬਾਤ ਕੀਤੀ ਗਈ।

 

 

ਇੱਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਸੰਸਦ ’ਚ ਦਿੱਤੇ ਆਪਣੇ ਬਿਆਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਜੰਮੂ–ਕਸ਼ਮੀਰ ਲਈ ਸੂਬੇ ਦਾ ਦਰਜਾ ਬਹਾਲ ਕਰਨ ਦੀਆਂ ਆਸਾਂ ਨੂੰ ਸਾਕਾਰ ਰੂਪ ਦੇਣ ਲਈ ਸਮਾਜ ਦੇ ਸਾਰੇ ਵਰਗਾਂ ਨਾਲ ਮਿਲ ਕੇ ਕੰਮ ਕਰੇਗੀ।

 

 

ਵਫ਼ਦ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਜੰਮੂ–ਕਸ਼ਮੀਰ ਦੀ ਤਬਦੀਲੀ ਲਈ ਲੋਕਾਂ ਦੀ ਭਾਗੀਦਾਰੀ ਦੇ ਨਾਲ ਹੀ ਲੋਕਾਂ ਨੂੰ ਆਵਾਜ਼ ਦੇਣ ਵਾਲੇ ਪ੍ਰਸ਼ਾਸਨ ਦੇ ਮਹੱਤਵ ਉੱਤੇ ਜ਼ੋਰ ਦਿੱਤਾ।

 

 

ਸ੍ਰੀ ਮੋਦੀ ਨੇ ਇਹ ਵੀ ਕਿਹਾ ਕਿ ਜੰਮੂ–ਕਸ਼ਮੀਰ ਖੇਤਰ ਵਿੱਚ ਲੋਕਤੰਤਰ ਨੂੰ ਤੇਜ਼ੀ ਨਾਲ ਵਧ ਰਹੇ ਰਾਜਨੀਤਕ ਏਕੀਕਰਣ ਰਾਹੀਂ ਮਜ਼ਬੂਤ ਕੀਤਾ ਜਾ ਸਕਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:We will work unitedly to reinstate Jammu and Kashmir as a State again says PM Modi