ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣਾਂ 'ਚ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਹੋਵੇਗੀ ਵੈੱਬ ਕਾਸਟਿੰਗ : ਮੁੱਖ ਚੋਣ ਕਮਿਸ਼ਨਰ

ਹਰਿਆਣਾ ਤੇ ਪੰਜਾਬ ‘ਚ ਵੋਟਾਂ ਨਿਰਪੱਖ ਅਤੇ ਸ਼ਾਂਤੀ ਨਾਲ ਕਰਵਾਈਆਂ ਜਾਣਗੀਆਂ

 

ਚੰਡੀਗੜ੍ਹ ਵਿਖੇ ਪੱਤਰਕਾਰ ਮਿਲਣੀ ਦੌਰਾਨ ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨਿਲ ਅਰੋੜਾ ਨੇ ਹਰਿਆਣਾ ਤੇ ਪੰਜਾਬ ਵਿੱਚ 21 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ| 

 

ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸੁਨੀਲ ਅਰੋੜਾ ਨੇ ਕਿਹਾ ਕਿ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਕੀਤੀ ਜਾਵੇਗੀ।

 

ਉਨ੍ਹਾਂ ਦੱਸਿਆ ਕਿ ਚੋਣਾਂ ਆਜਾਦ, ਨਿਰਪੱਖ ਅਤੇ ਭਰੋਸੇਮੰਦ ਤਰੀਕੇ ਨਾਲ ਸੁਚਾਰੂ ਅਤੇ ਸ਼ਾਂਤੀ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਵੋਟਰ ਹੈਲਪਲਾਈਨ (1950) ਅਤੇ ਹੋਰ ਆਈ.ਟੀ. ਸਬੰਧਤ ਐਪਲੀਕੇਸ਼ਨਾਂ ਦੀ ਤਰੱਕੀ ਬਾਰੇ ਜਾਣਕਾਰੀ ਦਿੱਤੀ|


ਦੱਸਣਯੋਗ ਹੈ ਕਿ ਪੰਜਾਬ ਵਿੱਚ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟ ਤੇ ਜਿਮਨੀ ਚੋਣ ਹੋਣ ਜਾ ਰਹੀ ਹੈ। ਜਲਾਲਾਬਾਦ ਅਤੇ ਦਸੂਹਾ ਵਿਧਾਨ ਸਭਾ ਸੀਟ ਸੁਖਬੀਰ ਬਾਦਲ ਅਤੇ ਸੋਮ ਪ੍ਰਕਾਸ਼ ਸਿੰਘ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲੀ ਹੋਈ ਸੀ, ਜਦਕਿ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐੱਚ ਐੱਸ ਫੂਲਕਾ ਅਸਤੀਫਾ ਦੇ ਚੁੱਕੇ ਹਨ।  

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:web casting of hyper sensitive polling booths in haryana assembly elections