ਪੰਜਾਬ ਚ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਕੇਂਦਰੀ ਕੈਬਨਿਟ ਵੱਲੋਂ ਲਏ ਗਏ ਫ਼ੈਸਲੇ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਚਲੀ ਆ ਰਹੀ ਸਿੱਖ ਕੌਮ ਦੀ ਵੱਡੀ ਮੰਗ ਨੂੰ ਕੇਂਦਰ ਸਰਕਾਰ ਨੇ ਪੂਰਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕੇਂਦਰ ਵੱਲੋਂ ਲਿਆ ਗਿਆ ਇਹ ਫ਼ੈਸਲਾ ਸਿੱਖ ਸੰਗਤਾਂ ਲਈ ਸਭ ਤੋਂ ਵੱਡਾ ਤੋਹਫ਼ਾ ਹੈ। ਸੁਖਬੀਰ ਸਿੰਘ ਬਾਦਲ ਨੇ ਸਿੱਖ ਭਾਈਚਾਰੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਆਗਤ ਕੀਤਾ।
It's a historic day for the entire Sikh community and we would like to thank PM Modi and his Cabinet.This has been a wish of each and every Sikh: Sukhbir Singh Badal, SAD on Kartarpur corridor. pic.twitter.com/Vvkrxb4AL7
— ANI (@ANI) November 22, 2018