ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਕੀ ਇਹੀ ਲੋਕਤੰਤਰ ਦਾ ਅੰਤ ਹੈ?' ਮਮਤਾ ਬੈਨਰਜੀ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ

ਦਿੱਲੀ 'ਚ ਫੈਲੀ ਹਿੰਸਾ ਨੂੰ ਲੈ ਕੇ ਸਾਰੇ ਦੇਸ਼ 'ਚ ਦੁੱਖ ਅਤੇ ਚਿੰਤਾ ਦਾ ਮਾਹੌਲ ਹੈ। ਇਸ ਹਿੰਸਾ ਨੇ ਦਿੱਲੀ ਦੇ ਬਹੁਤ ਸਾਰੇ ਘਰਾਂ ਨੂੰ ਬਰਬਾਦ ਕਰ ਦਿੱਤਾ ਹੈ। ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਇਸ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਹਿੰਸਾ ਦਾ ਵਿਰੋਧ ਕੀਤਾ ਅਤੇ ਨਾਲ ਹੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
 

 

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਿੱਲੀ 'ਚ ਹੋਈ ਹਿੰਸਾ ਦੀ ਨਿਖੇਧੀ ਕਰਦਿਆਂ ਇੱਕ ਭਾਵੁਕ ਕਰ ਦੇਣ ਵਾਲੀ ਕਵਿਤਾ ਲਿਖੀ। ਇਸ ਕਵਿਤਾ ਰਾਹੀਂ ਉਨ੍ਹਾਂ ਨੇ ਭੰਨਤੋੜ ਅਤੇ ਅੱਗਜਨੀ ਦੀਆਂ ਘਟਨਾਵਾਂ ਦਾ ਜਵਾਬ ਮੰਗਿਆ ਹੈ।
 

 

 

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਬਾਰੇ ਚੱਲ ਰਹੇ ਰੋਸ ਪ੍ਰਦਰਸ਼ਨ ਨੇ ਦਿੱਲੀ 'ਚ ਪਿਛਲੇ 3 ਦਿਨਾਂ ਤੋਂ ਹਿੰਸਾ ਦਾ ਰੂਪ ਧਾਰ ਲਿਆ ਹੈ। ਇਸ ਹਿੰਸਾ 'ਤੇ ਮਮਤਾ ਬੈਨਰਜੀ ਨੇ 21 ਲਾਈਨ ਦੀ ਕਵਿਤਾ ਲਿਖੀ ਹੈ, ਜਿਸ ਦਾ ਸਿਰਲੇਖ 'ਨਰਕ' ਹੈ। ਇਹ ਕਵਿਤਾ ਬਹੁਤ ਸਾਰੇ ਸਵਾਲ ਖੜੇ ਕਰ ਰਹੀ ਹੈ। ਮਮਤਾ ਦੀ ਇਹ ਕਵਿਤਾ ਅੰਗਰੇਜ਼ੀ, ਹਿੰਦੀ ਅਤੇ ਬੰਗਲਾ ਭਾਸ਼ਾ ਵਿੱਚ ਹੈ। ਇਸ ਕਵਿਤਾ 'ਚ ਹਿੰਸਾ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਪੋਸਟ ਕੀਤਾ ਹੈ।
 

ਦੱਸ ਦਈਏ ਕਿ ਦਿੱਲੀ ਹਿੰਸਾ 'ਚ 28 ਲੋਕਾਂ ਦੀ ਮੌਤ ਹੋ ਗਈ ਹੈ ਅਤੇ 250 ਤੋਂ ਵੱਧ ਜ਼ਖਮੀ ਹਨ। ਪੁਲਿਸ ਨੇ ਹਿੰਸਾ ਦੇ 18 ਮਾਮਲੇ ਦਰਜ ਕੀਤੇ ਹਨ ਅਤੇ 106 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:West Bengal Chief Minister Mamata Banerjee expressed concerns over Delhi violence