ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ ਦੇ ਡਾਕਟਰਾਂ ਦੇ ਹੱਕ ’ਚ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ

ਪੱਛਮੀ ਬੰਗਾਲ ਦੇ ਡਾਕਟਰਾਂ ਦੇ ਹੱਕ ’ਚ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ

ਪੱਛਮੀ ਬੰਗਾਲ ਵਿਚ ਜੂਨੀਅਰ ਡਾਕਟਰਾਂ ਦੀ ਹੜਤਾਲ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਜਾਰੀ ਹੈ। ਪੱਛਮੀ ਬੰਗਾਲ ਦੇ ਡਾਕਟਰਾਂ ਦੇ ਹੱਕ ਵਿਚ ਦੇਸ਼ ਭਰ ਵਿਚ ਕਈ ਹਸਪਤਾਲਾਂ ਦੇ ਡਾਕਟਰਾਂ ਨੇ ਵਿਰੋਧ ਪ੍ਰਦਰਸ਼ਨ ਅਤੇ ਹੜਕਾਲ ਕਰਕੇ ਸਮਰਥਨ ਦਿੱਤਾ। ਦਿੱਲੀ ਵਿਚ ਸਫਰਦਰਜੰਗ ਹਸਪਤਾਲ ਦੇ ਰੈਜੀਡੈਂਟ ਡਾਕਟਰਾਂ ਐਸੋਸੀਏਸ਼ਨ ਨੇ ਇਸ ਮਾਮਲੇ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਉਥੇ, ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੇ ਡਾਕਟਰ ਪੱਛਮੀ ਬੰਗਾਲ ਵਿਚ ਡਾਕਟਰਾਂ ਖਿਲਾਫ ਹਿੰਸਾ ਉਤੇ ਹੜਤਾਲ ਕਰਨ ਦੀ ਤਿਆਰੀ ਵਿਚ ਹਨ।

 

ਜ਼ਿਕਰਯੋਗ ਹੈ ਕਿ ਹੜਤਾਲ ਕਰ ਰਹੇ ਜੂਨੀਅਰ ਡਾਕਟਰਾਂ ਨੇ ਵੀਰਵਾਰ ਨੂੰ ਦੁਪਹਿਰ ਦੋ ਵਜੇ ਤੱਕ ਕੰਮ ਉਤੇ ਵਾਪਸ ਆਉਣ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਨਿਰਦੇਸ਼ ਨੂੰ ਨਹੀਂ ਮੰਨਿਆ ਸੀ ਅਤੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਸੁਰੱਖਿਆ ਸਬੰਧੀ ਮੰਗ ਪੂਰੀ ਹੋਣ ਤੱਕ ਹੜਤਾਲ ਜਾਰੀ ਰਹੇਗੀ। ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਉਤੇ ਬਰਸਦੇ ਹੋਏ ਵਿਰੋਧੀ ਪਾਰਟੀ ਭਾਜਪਾ ਅਤੇ ਮਾਕਪਾ ਉਤੇ ਉਨ੍ਹਾਂ ਨੂੰ ਭੜਕਾਉਣ ਅਤੇ ਮਾਮਲੇ ਨੂੰ ਸੰਪਰਦਾਇਕ ਰੰਗ ਦੇਣ ਦਾ ਦੋਸ਼ ਲਗਾਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:West Bengal Doctors Strike Live updates continues on 4th day support from many cities doctors