ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਜ਼ੇਡ-ਕਲਾਸ ਸੁਰੱਖਿਆ

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਹੁਣ ਜ਼ੇਡ-ਕਲਾਸ ਸੁਰੱਖਿਆ ਮਿਲੇਗੀ। ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ। ਮੰਤਰਾਲੇ ਨੇ ਉਨ੍ਹਾਂ ਨੂੰ ਹੁਣ ਸੀਆਰਪੀਐਫ ਸੁਰੱਖਿਆ ਦਿੱਤੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਖੁਫੀਆ ਵਿਭਾਗ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਬੇ ਕਾਨੂੰਨ ਵਿਵਸਥਾ ਦੇ ਵਿਗੜ ਰਹੇ ਹਾਲਾਤ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ। ਜਲਦੀ ਹੀ ਸੀਆਰਪੀਐਫ ਦੇ ਕਮਾਂਡੋਜ਼ ਜਗਦੀਪ ਧਨਖੜ ਲਈ ਤਾਇਨਾਤ ਕਰ ਦਿੱਤੇ ਜਾਣਗੇ।

 

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਆਦੇਸ਼ ਜਾਰੀ ਕੀਤਾ ਹੈ, ਜਿਸ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੂੰ ਧਨਖੜ ਦੀ ਸੁਰੱਖਿਆ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜਪਾਲ ਨੂੰ ਦੇਸ਼ ਭਰ ਸੁਰੱਖਿਆ ਕਵਰ ਦਿੱਤਾ ਜਾਵੇਗਾ ਯਾਨੀ ਰਾਜਪਾਲ ਧਨਖੜ ਦੇਸ਼ ਕਿਤੇ ਵੀ ਜਾਣਗੇ ਤਾਂ ਉਨ੍ਹਾਂ ਕੋਲ 'ਜ਼ੈੱਡ' ਸ਼੍ਰੇਣੀ ਦੇ ਅਧੀਨ ਲਗਭਗ 8-10 ਸੁਰੱਖਿਆ ਕਰਮਚਾਰੀ ਹੋਣਗੇ

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:West Bengal Governor Jagdeep Dhankar gets Z-class security