ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਛਮੀ ਬੰਗਾਲ: 3 ਮਹੀਨਿਆਂ 'ਚ 75 ਯੂਨਿਟ ਖਪਤ ਕਰਨ ਵਾਲਿਆਂ ਨੂੰ ਨਹੀਂ ਦੇਣਾ ਹੋਵੇਗਾ ਬਿਜਲੀ ਬਿੱਲ

ਦਿੱਲੀ ਸਰਕਾਰ ਦੀ ਤਰਜ਼ 'ਤੇ, ਪੱਛਮੀ ਬੰਗਾਲ ਦੀ ਸਰਕਾਰ ਨੇ ਵੀ ਮੁਫ਼ਤ ਬਿਜਲੀ ਦਾ ਐਲਾਨ ਕੀਤਾ ਹੈ। ਆਪਣੇ ਫ਼ੈਸਲੇ ਵਿੱਚ ਮਮਤਾ ਸਰਕਾਰ ਨੇ ਕਿਹਾ ਹੈ ਕਿ ਤਿੰਨ ਮਹੀਨਿਆਂ ਵਿੱਚ 75 ਯੂਨਿਟ ਬਿਜਲੀ ਦੀ ਖਪਤ ਕਰਨ ਵਾਲਿਆਂ ਤੋਂ ਬਿੱਲ ਨਹੀਂ ਲਿਆ ਜਾਵੇਗਾ।

 

ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਹੈ। ਇਸ ਵਿਧਾਨ ਸਭਾ ਚੋਣਾਂ ਵਿੱਚ ਮੁਫ਼ਤ ਬਿਜਲੀ ਬਾਰੇ ਕਾਫ਼ੀ ਚਰਚਾ ਹੋਈ।

 

 

ਮਮਤਾ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਆਪਣਾ ਬਜਟ ਪੇਸ਼ ਕੀਤਾ ਹੈ। 2,55,677 ਕਰੋੜ ਰੁਪਏ ਦਾ ਬਜਟ ਦਾ ਐਲਾਨ ਕੀਤਾ ਹੈ। ਸੂਬੇ ਦੇ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੱਛਮੀ ਬੰਗਾਲ ਦੇ ਬਜਟ ਵਿੱਚ ਅਗਲੇ ਤਿੰਨ ਸਾਲਾਂ ਵਿੱਚ 100 ਛੋਟੇ ਅਤੇ ਦਰਮਿਆਨੇ ਉਦਯੋਗ ਪਾਰਕ ਬਣਾਉਣ ਦਾ ਪ੍ਰਸਤਾਵ ਹੈ। ਇਸ ਮਦ ਦੇ ਅਧੀਨ 2020-21 ਲਈ 200 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ।

 

ਝਾਰਖੰਡ ਸਰਕਾਰ ਨੇ ਵੀ ਦਿੱਲੀ ਦੀ ਤਰ੍ਹਾਂ ਝਾਰਖੰਡ ਵਿੱਚ ਘਰੇਲੂ ਵਰਤੋਂ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ, ਊਰਜਾ ਵਿਭਾਗ 100 ਯੂਨਿਟ ਮੁਫ਼ਤ ਬਿਜਲੀ ਦਾ ਪ੍ਰਸਤਾਵ ਤਿਆਰ ਕਰ ਰਿਹਾ ਹੈ। ਇਹ ਝਾਰਖੰਡ ਮੁਕਤੀ ਮੋਰਚੇ ਦੇ ਐਲਾਨਨਾਮੇ ਵਿੱਚ ਸ਼ਾਮਲ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:West Bengal govt announced free electricity on quarterly consumption of up to 75 units