ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜਟ-2020 ’ਚ ਜੰਮੂ-ਕਸ਼ਮੀਰ ਤੇ ਲੱਦਾਖ ਨੂੰ ਕੀ ਮਿਲਿਆ? ਪੜ੍ਹੋ

ਲੋਕ ਸਭਾ ਚ ਅੱਜ ਪੇਸ਼ ਕੀਤੇ ਗਏ 2020-21 ਦੇ ਬਜਟ ਨਵੇਂ ਬਣੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਅਤੇ ਲੱਦਾਖ ਲਈ 30 ਹਜ਼ਾਰ 757 ਕਰੋੜ ਅਤੇ 5958 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨਿੱਚਰਵਾਰ ਨੂੰ ਲੋਕ ਸਭਾ ਵਿੱਤੀ ਸਾਲ 2020-21 ਦਾ ਬਜਟ ਪੇਸ਼ ਕੀਤਾ

 

ਇਸ ਬਜਟ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਆਫ਼ਤਾ ਪ੍ਰਬੰਧਕ ਫੰਡ ਵਜੋਂ 279 ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ, ਜਦੋਕਿ 30,478 ਕਰੋੜ ਰੁਪਏ ਇਸ ਦੇ ਸੋਧੇ ਫਰਕ ਨੂੰ ਪੂਰਾ ਕਰਨ ਲਈ ਅਲਾਟ ਕੀਤੇ ਹਨ

 

ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਇਕ ਹੋਰ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਲਈ 5958 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈਲੱਦਾਖ ਪੇਂਡੂ ਵਿਕਾਸ ਲਈ 83.38 ਕਰੋੜ, ਜਨਤਕ ਕੰਮਾਂ ਲਈ 80.69 ਕਰੋੜ, ਬਿਜਲੀ ਲਈ 54.07 ਕਰੋੜ, ਸਿਵਲ ਹਵਾਬਾਜ਼ੀ ਲਈ 52 ਕਰੋੜ ਅਤੇ ਸੈਰ ਸਪਾਟੇ ਲਈ 47.5 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ

 

ਕੇਂਦਰ ਸਰਕਾਰ ਨੇ ਪਿਛਲੇ ਸਾਲ 5 ਅਗਸਤ ਨੂੰ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ - ਜੰਮੂ ਕਸ਼ਮੀਰ ਅਤੇ ਲੱਦਾਖ ਵੰਡਦਿਆਂ ਸੰਵਿਧਾਨ ਦੀ ਧਾਰਾ 370 ਦੇ ਤਹਿਤ ਪ੍ਰਾਪਤ ਜੰਮੂ-ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਨੂੰ ਖਤਮ ਕਰ ਦਿੱਤਾ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:What did Jammu and Kashmir and Ladakh get in the budget