ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸ ਕਾਰਨ 2.69 ਲੱਖ ਕਿਸਾਨਾਂ ਨੂੰ ਨਹੀਂ ਮਿਲੀ PM ਕਿਸਾਨ ਯੋਜਨਾ ਦੀ ਪਹਿਲੀ ਕਿਸ਼ਤ?

 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ ਐਮ ਕਿਸਾਨ) ਯੋਜਨਾ ਤਹਿਤ ਮਿਲਣ ਵਾਲੀ ਰਾਸ਼ੀ ਦੀ ਪਹਿਲੀ ਕਿਸ਼ਤ ਮਿਲਣ ਨਾਲ 2.69 ਲੱਖ ਕਿਸਾਨ ਵਾਝੇ ਰਹਿ ਗਏ ਜਿਸ ਦਾ ਕਾਰਨ ਕਿਸਾਨਾਂ ਦੇ ਬੈਂਕ ਖਾਤਿਆਂ ਦੇ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਗ਼ਲਤ ਤੱਥ ਮੁਹੱਈਆ ਕਰਵਾਉਣਾ ਹੈ।

 


ਖੇਤੀਬਾੜੀ ਰਾਜ ਮੰਤਰੀ ਪੁਰਸ਼ੋਤਮ ਰੁਪਾਲਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ  ਦੱਸਿਆ ਕਿ ਸੂਬਾ ਸਰਕਾਰਾਂ ਨੂੰ ਇਨ੍ਹਾਂ ਗ਼ਲਤੀਆਂ ਨੂੰ ਠੀਕ  ਕਰ ਸਹੀ ਵੇਰਵੇ ਮੰਤਰਾਲੇ ਨੂੰ ਦੇਣ ਲਈ ਕਿਹਾ ਹੈ। 

 

 

ਉਨ੍ਹਾਂ ਦੱਸਿਆ ਕਿ ਅੱਠ ਸੂਬਿਆਂ (ਅਸਮ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ) ਦੇ 2,69,605 ਕਿਸਾਨਾਂ ਦੇ ਬੈਂਕ ਖਾਤਿਆਂ ਦੇ ਵੇਰਵੇ ਗ਼ਲਤ ਹੋਣ ਕਾਰਨ ਉਨ੍ਹਾਂ ਨੂੰ ਪਹਿਲੀ ਕਿਸ਼ਤ ਨਹੀਂ ਮਿਲੀ।

 


ਰੂਪਾਲਾ ਨੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਤਿੰਨ ਸੂਬਿਆਂ, ਝਾਰਖੰਡ, ਨਾਗਾਲੈਂਡ ਅਤੇ ਮਨੀਪੁਰ ਵਿੱਚ ਕਿਸਾਨਾਂ ਦੀ ਜ਼ਮੀਨ ਦੇ ਮਾਲਕਾਨਾ ਹੱਕ ਸਬੰਧੀ ਵੇਰਵਾ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਮਣੀਪੁਰ ਅਤੇ ਨਾਗਾਲੈਂਡ ਵਿੱਚ ਬਹੁਤੀ ਖੇਤੀ ਭੂਮੀ ਦਾ ਮਾਲਕਾਨਾ ਹੱਕ ਕਿਸਾਨਾਂ ਦੀ ਥਾਂ ਹੋਰਨਾਂ (ਸਮੁਦਾਏ) ਕੋਲ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:why 2 lakhs and 69 thousand farmers not get first installment of pm kisan yojana in entire county