ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੀ 1 ਫ਼ਰਵਰੀ ਨੂੰ ਚਾਰ ਦੋਸ਼ੀਆਂ ਨੂੰ ਫਾਂਸੀ ਹੋਵੇਗੀ ਜਾਂ ਹਾਲੇ ਟਲ਼ੇਗੀ?

ਕੀ 1 ਫ਼ਰਵਰੀ ਨੂੰ ਚਾਰ ਦੋਸ਼ੀਆਂ ਨੂੰ ਫਾਂਸੀ ਹੋਵੇਗੀ ਜਾਂ ਹਾਲੇ ਟਲ਼ੇਗੀ?

16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਨਿਰਭਯਾ ਕੇਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਵਿੱਚ ਹੁਣ ਸਿਰਫ਼ 24 ਘੰਟਿਆਂ ਦਾ ਸਮਾਂ ਬਚ ਗਿਆ ਹੈ। ਹੁਣ ਸਭ ਦੇ ਮਨ ’ਚ ਇੱਕੋ ਇਹੋ ਸੁਆਲ ਹੈ ਕਿ ਕੀ ਕੱਲ੍ਹ ਸਨਿੱਚਰਵਾਰ 1 ਫ਼ਰਵਰੀ ਨੂੰ ਉਨ੍ਹਾਂ ਨੂੰ ਅਦਾਲਤੀ ਹੁਕਮ ਮੁਤਾਬਕ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ ਕਿ ਨਹੀਂ।

 

 

ਇੱਕ ਦੋਸ਼ੀ ਮੁਕੇਸ਼ ਨੂੰ ਛੱਡ ਕੇ ਸਭ ਕੋਲ ਹਾਲੇ ਕਾਨੂੰਨ ਤੇ ਰਾਸ਼ਟਰਪਤੀ ਸਾਹਵੇਂ ਰਹਿਮ ਦੀ ਪਟੀਸ਼ਨ ਦਾਖ਼ਲ ਕਰਨ ਦਾ ਮੌਕਾ ਬਾਕੀ ਹੈ। ਤਿੰਨੇ ਦੋਸ਼ੀ ਰਾਸ਼ਟਰਪਤੀ ਵੱਲੋਂ ਰਹਿਮ ਦੀ ਪਟੀਸ਼ਨ ਰੱਦ ਕੀਤੇ ਜਾਣ ਦੇ ਬਾਅਦ ਵੀ ਰਾਸ਼ਟਰਪਤੀ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵੀ ਜਾ ਸਕਦੇ ਹਨ।

 

 

ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਨਿਰਭਯਾ ਸਮੂਹਕ ਬਲਾਤਕਾਰ ਤੇ ਕਤਲ ਕਾਂਡ ਵਿੱਚ ਦੋਸ਼ੀਆਂ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ। ਇਸ ਪਟੀਸ਼ਨ ਵਿੱਚ 1 ਫ਼ਰਵਰੀ ਨੂੰ ਤੈਅ ਉਨ੍ਹਾਂ ਦੀ ਫਾਂਸੀ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈੇ।

 

 

ਹੁਣ ਤੱਕ ਸਿਰਫ਼ ਇੱਕ ਦੋਸ਼ੀ ਮੁਕੇਸ਼ ਹੀ ਸਾਰੇ ਕਾਨੂੰਨੀ ਵਿਕਲਪ ਅਜ਼ਮਾ ਚੁੱਕਾ ਹੈ। ਉਸ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਨੇ 17 ਜਨਵਰੀ ਨੂੰ ਰੱਦ ਕਰ ਦਿੱਤੀ ਸੀ ਤੇ ਉਹ ਰਾਸ਼ਟਰਪਤੀ ਦੇ ਉਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉਸ ਦੀ ਅਪੀਲ ਵੀ ਰੱਦ ਕਰ ਦਿੱਤੀ ਸੀ।

 

 

ਜਸਟਿਸ ਆਰ. ਭਾਨੂਮਤੀ ਦੀ ਅਗਵਾਈ  ਹੇਠਲੇ ਤਿੰਨ–ਮੈਂਬਰੀ ਬੈਂਚ ਨੇ ਮੁਕੇਸ਼ ਦੀ ਅਪੀਲ ਰੱਦ ਕਰਦਿਆਂ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ ਤੁਰੰਤ ਰੱਦ ਕਰ ਦੇਣ ਦਾ ਮਤਲਬ ਇਹ ਨਹੀਂ ਹੈ ਕਿ ਰਾਸ਼ਟਰਪਤੀ ਨੇ ਇਸ ਬਾਰੇ ਸੋਚ–ਵਿਚਾਰ ਨਹੀਂ ਕੀਤਾ।

 

 

ਕੱਲ੍ਹ ਵੀਰਵਾਰ ਨੂੰ ਅਕਸ਼ੇ ਠਾਕੁਰ ਦੀ ਕਿਊਰੇਟਿਵ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਨਿਰਭਯਾ ਦੇ ਦੋਸ਼ੀਆਂ ਵਿੱਚੋਂ ਇੱਕ ਅਕਸ਼ੇ ਨੇ ਫਾਂਸੀ ਦੀ ਸਜ਼ਾ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਸੀ। ਅਕਸ਼ੇ ਠਾਕੁਰ ਹਾਲੇ ਰਾਸ਼ਟਰਪਤੀ ਸਾਹਵੇਂ ਰਹਿਮ ਦੀ ਪਟੀਸ਼ਨ ਦਾਖ਼ਲ ਕਰ ਸਕਦਾ ਹੈ ਤੇ ਫਿਰ ਉਸ ਤੋਂ ਬਾਅਦ ਸੁਪਰੀਮ ਕੋਰਟ ’ਚ ਵੀ ਆਪਣੀ ਪਟੀਸ਼ਨ ਦਾਇਰ ਕਰ ਕੇ ਆਪਣੀ ਫਾਂਸੀ ਉੱਤੇ ਰੋਕ ਦੀ ਮੰਗ ਕਰ ਸਕਦਾ ਹੈ।

 

 

ਵਿਨੇ ਕੁਮਾਰ ਸ਼ਰਮਾ ਦੀ ਸੁਧਾਰਾਤਮਕ ਪਟੀਸ਼ਨ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਉਸ ਕੋਲ ਰਾਸ਼ਟਰਪਤੀ ਸਾਹਵੇਂ ਅਪੀਲ ਕਰਨ ਦਾ ਵਿਕਲਪ ਹਾਲੇ ਬਚਿਆ ਹੋਇਆ ਹੈ। ਚੌਥੇ ਦੋਸ਼ੀ ਪਵਨ ਗੁਪਤਾ ਨੇ ਹਾਲੇ ਸੁਧਾਰਾਤਮਕ ਪਟੀਸ਼ਨ ਦਾਖ਼ਲ ਨਹੀਂ ਕੀਤੀ ਹੈ।

 

 

ਚੇਤੇ ਰਹੇ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਜਣਿਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

 

 

ਉਸ ਦਾ ਬਹੁਤ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ। ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਸੀ; ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ ਸੀ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

 

ਇੱਕ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Will hanging of four convicts execute tomorrow 1st February or be postponed