ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ: ਅਭਿਨੰਦਨ ਦੀਆਂ ਮੁੱਛਾਂ ਨੂੰ ਐਲਾਨਿਆ ਜਾਵੇ ‘ਕੌਮੀ ਮੁੱਛ’

ਲੋਕ ਸਭਾ ਚ ਕਾਂਗਰਸ ਨੇ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਸਨਮਾਨਤ ਕਰਨ ਦੀ ਮੰਗ ਚੁੱਕੀ ਹੈ। ਸੰਸਦ ਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਪੁਰਸਕਾਰ ਦਿੱਤਾ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਮੁੱਛਾਂ ਨੂੰ ‘ਕੌਮੀ ਮੁੱਛ’ ਐਲਾਨਿਆ ਜਾਵੇ।

 

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿੰਗ ਕਮਾਂਡਰ ਅਭਿਨੰਦਨ ਭਾਰਤੀ ਅਤੇ ਪਾਕਿਸਤਾਨੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਵਿਚਾਲੇ ਝੜਪ ਦੌਰਾਨ ਵਿੰਗ ਕਮਾਡਰ ਅਭਿਨੰਦਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਚ ਪੁੱਜ ਗਏ ਸਨ। ਜਿਸ ਤੋਂ ਬਾਅਦ ਪਾਕਿਸਤਾਨ ਨੇ ਉਨ੍ਹਾਂ ਨੂੰ ਹਿਰਾਸਤ ਚ ਲੈ ਲਿਆ ਸੀ। ਭਾਰਤ ਨੇ ਪਾਕਿਸਤਾਨ ਦੇ ਕਾਰਜਕਾਰੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਤੇ ਭਾਰਤੀ ਹਵਾਈ ਫ਼ੌਜ ਦੇ ਪਾਇਲਟ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਸੀ।

 

ਭਾਰਤ ਦੇ ਦਬਾਅ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਸੰਸਦ ਚ ਇਕ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਭਾਰਤ ਅਤੇ ਆਲਮੀ ਦਬਾਅ ਵਿਚਾਲੇ ਪਾਕਿਸਤਾਨ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਸੀ। ਇਸ ਦੌਰਾਨ ਅਭਿਨੰਦਨ ਦੀਆਂ ਮੁੱਛਾਂ ਵਾਲੀ ਤਸਵੀਰ ਰੱਜ ਕੇ ਵਾਇਰਲ ਹੋਈ ਸੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Wing Commander Abhinandan Varthaman moustache should be made national moustache Demands Comngress in Lok sabha