ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਿਲਾ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

ਮਹਿਲਾ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

ਰਾਜਧਾਨੀ ਦਿੱਲੀ ਵੱਲੋਂ ਦੁਆਰਕਾ ਦੇ ਛਾਵਲਾ ਇਲਾਕੇ ਵਿਚ ਦਿੱਲੀ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਉਨ੍ਹਾਂ ਕਿਹਾ ਕਿ ਮ੍ਰਿਤਕਾ ਦੀ ਪਹਿਚਾਣ ਲਲਿਤਾ (33) ਦੇ ਤੌਰ ਉਤੇ ਹੋਈ ਹੈ। ਉਹ ਛਾਵਲਾ ਦੇ ਦੁਰਗਾ ਵਿਹਾਰ ਇਲਾਕੇ ਦੀ ਰਹਿਣ ਵਾਲੀ ਸੀ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸਨੇ ਆਪਣੇ ਕਿਰਾਏ ਦੇ ਘਰ ਵਿਚ ਇਹ ਕਦਮ ਚੁੱਕਿਆ।

 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ 2006 ਬੈਚ ਦੀ ਪਾਸਆਊਟ ਸੀ ਅਤੇ ਛਾਵਲਾ ਪੁਲਿਸ ਥਾਣੇ ਵਿਚ ਕਾਂਸਟੇਬਲ ਦੇ ਅਹੁਦੇ ਉਤੇ ਤੈਨਾਤ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Woman constable commits suicide in Delhi