ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ ਵਿਚਕਾਰ ਘਰ ਕੋਲੋਂ ਲੜਕੀ ਅਗ਼ਵਾ ਕਰਕੇ ਕੀਤਾ ਬਲਾਤਕਾਰ

ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਵਿੱਚ ਲੌਕਾਡਾਊਨ ਦੇ ਸਖ਼ਤ ਸੁਰੱਖਿਆ ਦੇ ਬਾਵਜੂਦ ਇਕ ਨੌਜਵਾਨ ਔਰਤ ਨੂੰ ਅਗ਼ਵਾ ਕਰਕੇ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।
 

ਜਾਣਕਾਰੀ ਅਨੁਸਾਰ ਘਰ ਨੇੜੇ ਸੈਰ ਕਰ ਰਹੀ ਇਕ ਮੁਟਿਆਰ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਅਗ਼ਵਾ ਕਰ ਲਿਆ ਅਤੇ ਪੰਜ ਕਿਲੋਮੀਟਰ ਦੂਰ ਪਿੰਡ ਜਾਟੂਵਾਸ ਦੇ ਖੇਤ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਦੇ 24 ਘੰਟੇ ਬੀਤ ਜਾਣ ਦੇ ਬਾਅਦ ਵੀ ਪੁਲਿਸ ਨੂੰ ਦੋਸ਼ੀ ਦਾ ਕੋਈ ਸੁਰਾਗ਼ ਨਹੀਂ ਮਿਲ ਸਕਿਆ।
 

ਸ਼ਹਿਰ ਦੇ ਇਕ ਮੁਹੱਲੇ ਦੀ ਰਹਿਣ ਵਾਲੀ ਲੜਕੀ ਵੀਰਵਾਰ ਸ਼ਾਮ ਨੂੰ ਘਰ ਨੇੜੇ ਸੈਰ ਕਰ ਰਹੀ ਸੀ, ਜਦੋਂ ਮੋਟਰਸਾਈਕਲ 'ਤੇ ਸਵਾਰ ਦੋਵੇਂ ਨੌਜਵਾਨ ਉਸ ਨੂੰ ਜ਼ਬਰਦਸਤੀ ਲੈ ਗਏ। ਜਦੋਂ ਉਹ ਕਾਫ਼ੀ ਸਮੇਂ ਤੱਕ ਘਰ ਨਹੀਂ ਪਰਤੀ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਕੀਤੀ ਪਰ ਕੋਈ ਸੁਰਾਗ਼ ਨਹੀਂ ਮਿਲਿਆ।

 

ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਦੋ ਨੌਜਵਾਨ ਔਰਤ ਨੂੰ ਜਾਟੂਵਾਸ ਪਿੰਡ ਦੇ ਖੇਤ ਨੇੜੇ ਇਕ ਖੂਹ ‘ਤੇ ਲੈ ਗਏ। ਉਥੇ ਇਕ ਨੌਜਵਾਨ ਨੇ ਉਸ ਨਾਲ ਬਲਾਤਕਾਰ ਕੀਤਾ।  ਦੋਸ਼ੀਆਂ ਨੇ ਲੜਕੀ ਨੂੰ ਘਟਨਾ ਬਾਰੇ ਕਿਸੇ ਨੂੰ ਕੁਝ ਵੀ ਦੱਸਣ ਉੱਤੇ ਜਾਨ ਤੋਂ ਮਾਰ ਦੇਣ ਦੀ ਧਮਕੀ ਵੀ ਦਿੱਤੀ।

 

ਜਦੋਂ ਲੜਕੀ ਘਰ ਪਹੁੰਚੀ, ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੱਡਬੀਤੀ ਸੁਣਾਈ ਤਾਂ ਉਨ੍ਹਾਂ ਨੇ ਸੈਕਟਰ -3 ਪੁਲਿਸ ਚੌਕੀ ਵਿਖੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਿਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

.....
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:woman kidnapped and raped from near her home amid lockdown in Rewari Haryana