ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

WHO ਨੇ ਹਾਈਡ੍ਰੋਕਸੀ ਕਲੋਰੋਕਵੀਨ ਦੀ ਅਸਥਾਈ ਤੌਰ ਤੇ ਵਰਤੋਂ 'ਤੇ ਪਾਬੰਦੀ ਲਗਾਈ

ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਹਰੇਕ ਦੇਸ਼ 'ਚ ਇਸ ਦੀ ਦਵਾਈ ਲੱਭੀ ਜਾ ਰਹੀ ਹੈ। ਕਈ ਦੇਸ਼ਾਂ ਨੇ ਕੋਰੋਨਾ ਸੰਕਰਮਿਤ ਮਰੀਜ਼ਾਂ ਲਈ ਹਾਈਡ੍ਰੋਕਸੀ ਕਲੋਰੋਕਵੀਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਹੁਣ ਵਿਸ਼ਵ ਸਿਹਤ ਸੰਗਠਨ (ਡਬਲਿਯੂਐਚਓ) ਨੇ ਵੀ ਇਸ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਡਬਲਿਯੂਐਚਓ ਨੇ ਕਿਹਾ ਹੈ ਕਿ ਮਲੇਰੀਆ ਦੀ ਦਵਾਈ ਦੀ ਵਰਤੋਂ ਕੋਰੋਨਾ ਦੇ ਇਲਾਜ ਲਈ ਨਾ ਕੀਤੀ ਜਾਵੇ।
 

ਵਿਸ਼ਵ ਸਿਹਤ ਸੰਗਠਨ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸਾਵਧਾਨੀ ਵਜੋਂ ਤੇ ਕੋਰੋਨਾ ਵਾਇਰਸ ਦਾ ਇਲਾਜ ਕਰਨ ਲਈ ਹਾਈਡ੍ਰੋਕਸੀ ਕਲੋਰੋਕਵੀਨ ਦੇ ਕਲੀਨਿਕਲ ਟ੍ਰਾਇਲ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਡਬਲਿਯੂਐਚਓ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਉਸ ਰਿਪੋਰਟ ਦੇ ਅਧਾਰ 'ਤੇ ਲੈ ਰਿਹਾ ਹੈ ਜੋ ਦਾਅਵਾ ਕਰਦੀ ਹੈ ਕਿ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਲਈ ਹਾਈਡ੍ਰੋਕਸੀ ਕਲੋਰੋਕਵੀਨ ਦੀ ਵਰਤੋਂ ਕਾਰਨ ਕੋਰੋਨਾ ਦੇ ਮਰੀਜ਼ਾਂ ਦੀ ਮੌਤ ਦੀ ਸੰਭਾਵਨਾ ਵੱਧ ਜਾਂਦੀ ਹੈ।
 

ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ (ਡਬਲਿਯੂਐਚਓ) ਦੇ ਇੱਕ ਸੀਨੀਅਰ ਅਧਿਕਾਰੀ ਨੇ ਕੋਵਿਡ-19 ਦੀ ਲਾਗ ਦੇ ਇਲਾਜ 'ਚ ਮਲੇਰੀਆ ਅਤੇ ਹੋਰ ਬਿਮਾਰੀਆਂ ਦੇ ਇਲਾਜ ਲਈ ਵਰਤੇ ਜਾਣ ਵਾਲੇ ਹਾਈਡ੍ਰੋਕਸੀ ਕਲੋਰੋਕਵੀਨ ਦੀ ਵਰਤੋਂ ਬਾਰੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ, "ਇਨ੍ਹਾਂ ਦਵਾਈਆਂ ਨੂੰ ਕਲੀਨਿਕਲ ਟ੍ਰਾਇਲਾਂ ਵਿੱਚ ਵਰਤਣ ਲਈ ਰਾਖਵੇਂ ਕੀਤੇ ਜਾਣ ਦੀ ਲੋੜ ਹੈ।"
 

ਕਿਸ ਕੰਮ ਆਉਂਦੀ ਹੈ ਹਾਈਡ੍ਰੋਕਸੀ ਕਲੋਰੋਕਵੀਨ?
ਹਾਈਡ੍ਰੋਕਸੀ ਕਲੋਰੋਕਵੀਨ ਭਾਰਤ ਵਿੱਚ ਵੱਡੀ ਮਾਤਰਾ 'ਚ ਤਿਆਰ ਹੁੰਦੀ ਹੈ। ਇਹ ਦਵਾਈ ਮਲੇਰੀਆ ਵਰਗੀਆਂ ਖਤਰਨਾਕ ਬਿਮਾਰੀਆਂ ਲਈ ਵਰਤੀ ਜਾਂਦੀ ਹੈ। ਇਹ ਦਵਾਈ ਮਲੇਰੀਆ ਦੇ ਨਾਲ-ਨਾਲ ਗਠੀਏ ਦੇ ਇਲਾਜ ਵਿੱਚ ਵੀ ਵਰਤੀ ਜਾਂਦੀ ਹੈ। ਅਮਰੀਕਾ ਜਿਹੇ ਦੇਸ਼ਾਂ ਵਿੱਚ ਇਹ ਦਵਾਈ ਕੋਰੋਨਾ ਵਿਸ਼ਾਣੂ ਦੇ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ ਅਤੇ ਇਹ ਮਦਦਗਾਰ ਵੀ ਸਾਬਤ ਹੋ ਰਹੀ ਹੈ। ਇਸ ਲਈ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਇਸ ਦੀ ਮੰਗ ਅਚਾਨਕ ਵੱਧ ਗਈ ਹੈ। ਦਰਅਸਲ, ਇਸ ਦਵਾਈ ਦਾ ਖਾਸ ਅਸਰ ਸਾਰਸ-ਸੀਓਵੀ-2 'ਤੇ ਪੈਂਦਾ ਹੈ। ਇਹ ਉਹੀ ਵਾਇਰਸ ਹੈ ਜੋ ਕੋਵਿਡ-2 ਦਾ ਕਾਰਨ ਬਣਦਾ ਹੈ ਅਤੇ ਇਹੀ ਕਾਰਨ ਹੈ ਕਿ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਨੂੰ ਹਾਈਡ੍ਰੋਕਸੀ ਕਲੋਰੋਕਵੀਨ ਦੀਆਂ ਗੋਲੀਆਂ ਦਿੱਤੀਆਂ ਜਾ ਰਹੀਆਂ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:World Health Organization temporarily suspended clinical trials of hydroxychloroquine