ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ `ਚ ਯਮੁਨਾ ਖਤਰੇ ਦੇ ਨਿਸ਼ਾਨ ਤੋਂ ਸਿਰਫ 16 ਸੈਂਟੀਮੀਟਰ ਹੇਠਾਂ, ਮੀਂਹ ਲਗਾਤਾਰ ਜਾਰੀ

ਯਮੁਨਾ ਖਤਰੇ ਦੇ ਨਿਸ਼ਾਨ ਤੋਂ ਸਿਰਫ 16 ਸੈਂਟੀਮੀਟਰ ਹੇਠਾਂ

ਹਰਿਆਣਾ ਵੱਲੋਂ ਹਥਿਨੀ ਕੁੰਡ ਬੈਰਾਜ ਤੋਂ ਪਾਣੀ ਛੱਡੇ ਜਾਣ ਬਾਅਦ ਦਿੱਲੀ `ਚ ਯਮੁਨਾ ਨਦੀਂ ਦਾ ਪਾਣੀ ਪੱਧਰ 203.84 ਮੀਟਰ ਤੱਕ ਪਹੁੰਚ ਗਿਆ ਹੈ। ਸ਼ਨੀਵਾਰ ਤੱਕ ਇਸਦੇ ਖਤਰੇ ਦੇ ਨਿਸ਼ਾਨ `ਤੇ ਪਹੁੰਚਣ ਦੀ ਸੰਭਾਵਨਾ ਹੈ।


ਹਾੜ੍ਹ ਕੰਟਰੋਲ ਵਿਭਾਗ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਯਮੁਨਾ 204.83 ਮੀਟਰ ਦੇ ਖਤਰੇ ਦੇ ਨਿਸ਼ਾਨ ਤੋਂ 16 ਸੈਂਟੀਮੀਟਰ ਹੇਠਾਂ ਵਗ ਰਹੀ ਹੈ।


ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਹਰਿਆਣਾ ਵਿਚ ਹਥਿਨੀਕੁੰਡ ਬੈਰਾਜ ਤੋਂ 1.36 ਲੱਖ ਕਿਊਸਿਕ ਪਾਣੀ ਛੱਡਿਆ ਗਿਆ, ਜਦੋਂ ਕਿ ਸ਼ੁੱਕਰਵਾਰ ਨੂੰ ਇਹ ਮਾਤਰਾ 83,241 ਕਿਊਸਿਕ ਰਹੀ।
ਅਧਿਕਾਰੀ ਨੇ ਕਿਹਾ ਕਿ ਪਹਾੜਾਂ `ਚ ਭਾਰੀ ਮੀਂਹ ਪੈਣ ਕਾਰਨ ਹਥਿਨੀਕੁੰਡ ਵਿਚ ਪਾਣੀ ਦਾ ਪੱਧਰ ਖਤਰਨਾਕ ਪੱਧਰ ਤੱਕ ਵੱਧ ਗਿਆ ਹੈ।


ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਨੂੰ ਪੀਣ ਦਾ ਪਾਣੀ ਮੁਹੱਈਆ ਕਰਾਉਣ ਵਾਲੇ ਹਥਿਨੀਕੁੰਡ ਬੈਰਾਜ ਤੋਂ ਛੱਡੇ ਗਏ ਪਾਣੀ ਨੂੰ ਸ਼ਹਿਰ `ਚ ਪਹੁੰਚ ਲਈ ਆਮ ਤੌਰ `ਤੇ  72 ਘੰਟੇ ਦਾ ਸਮਾਂ ਲੱਗਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਦੇ ਪੱਧਰ ਨੂੰ ਲੈ ਕੇ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Yamuna River flowing 16 cm below danger mark