ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੋਗੀ ਸਰਕਾਰ ਦਾ ਫੈਸਲਾ, ਕਾਲਜਾਂ ’ਚ ਮੋਬਾਈਲ ਫੋਨਾਂ ’ਤੇ ਲਗੇਗੀ ਪਾਬੰਦੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮੋਬਾਈਲ ਫੋਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਪਾਬੰਦੀ ਬਾਰੇ ਉੱਚ ਸਿੱਖਿਆ ਨਿਰਦੇਸ਼ਕ ਦੁਆਰਾ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ਹਿਸਾਬ ਨਾਲ ਕਾਲਜਾਂ ਵਿਚ ਮੋਬਾਈਲ ਫੋਨਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇਗੀ।

 

ਦੱਸ ਦੇਈਏ ਕਿ ਇਹ ਪਾਬੰਦੀ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ 'ਤੇ ਵੀ ਲਗਾਈ ਗਈ ਹੈ। ਡਾਇਰੈਕਟਰ ਹਾਇਰ ਐਜੂਕੇਸ਼ਨ ਨੇ ਇਹ ਸਰਕੂਲਰ ਕਾਲਜਾਂ ਅਤੇ ਯੂਨੀਵਰਸਿਟੀਆਂ ਚੰਗੇ ਅਧਿਐਨ ਦੇ ਵਾਤਾਵਰਣ ਦਾ ਹਵਾਲਾ ਦਿੰਦੇ ਹੋਏ ਜਾਰੀ ਕੀਤਾ ਹੈ। ਸਰਕੂਲਰ ਵਿਚ ਕਿਹਾ ਗਿਆ ਸੀ ਕਿ ਇਹ ਦੇਖਿਆ ਜਾਂਦਾ ਹੈ ਕਿ ਵਿਦਿਆਰਥੀ ਅਤੇ ਅਧਿਆਪਕ ਪੜ੍ਹਾਈ ਦੀ ਬਜਾਏ ਸਮਾਰਟ ਫੋਨਾਂ 'ਤੇ ਆਪਣਾ ਕੀਮਤੀ ਸਮਾਂ ਬਰਬਾਦ ਕਰਦੇ ਹਨ।

 

ਯੋਗੀ ਆਦਿੱਤਿਆਨਾਥ ਕੈਬਨਿਟ ਦੀ ਬੈਠਕ ਤੋਂ ਪਹਿਲਾਂ ਸਾਰੀਆਂ ਅਧਿਕਾਰਤ ਮੀਟਿੰਗਾਂ ਮੋਬਾਈਲ ਫੋਨ 'ਤੇ ਪਾਬੰਦੀ ਲਗਾ ਚੁਕੇ ਹਨ।  ਮੀਟਿੰਗ ਦੌਰਾਨ ਕਈ ਮੰਤਰੀਆਂ ਵੱਲੋਂ ਵਟਸਐਪ ਦੀ ਵਰਤੋਂ ਕਰਦਿਆਂ ਫੜੇ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Yogi Adityanath orders mobile ban in all colleges and universites