ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੋਗੀ ਨੇ ਮਨਰੇਗਾ ਮਜ਼ਦੂਰਾਂ ਦੇ ਬੈਂਕ ਖਾਤਿਆਂ 'ਚ ਭੇਜੇ 611 ਕਰੋੜ ਰੁਪਏ

ਲੌਕਡਾਊਨ (ਤਾਲਾਬੰਦੀ) ਵਿਚਕਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮਨਰੇਗਾ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੋਮਵਾਰ ਨੂੰ ਮਨਰੇਗਾ ਸਕੀਮ ਅਧੀਨ ਆਉਣ ਵਾਲੇ ਸੂਬੇ ਦੇ 27.5 ਲੱਖ ਮਜ਼ਦੂਰਾਂ ਦੇ ਖਾਤਿਆਂ 'ਚ ਮੁੱਖ ਮੰਤਰੀ ਯੋਗੀ ਨੇ 611 ਕਰੋੜ ਰੁਪਏ ਸਿੱਧੇ ਟਰਾਂਸਫ਼ਰ ਕੀਤੇ ਹਨ।
 

ਮੁੱਖ ਮੰਤਰੀ ਯੋਗੀ ਨੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਸੂਬੇ ਦੇ 75 ਜ਼ਿਲ੍ਹਿਆਂ ਦੇ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਯੋਗੀ ਆਦਿੱਤਿਆਨਾਥ ਪਹਿਲਾਂ ਹੀ ਇਸ ਦੀ ਘੋਸ਼ਣਾ ਕਰ ਚੁੱਕੇ ਹਨ। ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਪਹਿਲਾਂ ਹੀ 20 ਲੱਖ ਤੋਂ ਵੱਧ ਦਿਹਾੜੀਦਾਰ ਮਜ਼ਦੂਰਾਂ ਦੀ ਪਹਿਲੀ ਕਿਸ਼ਤ ਡੀਬੀਟੀ ਦੇ ਜ਼ਰੀਏ ਉਨ੍ਹਾਂ ਦੇ ਖਾਤੇ ਵਿੱਚ ਭੇਜ ਚੁੱਕੇ ਹਨ। ਬੀਤੇ ਮੰਗਲਵਾਰ ਨੂੰ ਮੁੱਖ ਮੰਤਰੀ ਨੇ 5 ਕਾਲੀਦਾਸ ਮਾਰਗ ਸਥਿਤ ਆਪਣੇ ਸਰਕਾਰੀ ਰਿਹਾਇਸ਼ ਤੋਂ ਕਿਰਤ ਸੰਭਾਲ ਯੋਜਨਾ ਦੀ ਸ਼ੁਰੂਆਤ ਕੀਤੀ ਸੀ।
 

ਸੀਐਮ ਯੋਗੀ ਨੇ ਕਿਹਾ, "ਅਸੀਂ ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ ਜਿਨ੍ਹਾਂ ਨੇ ਦੇਸ਼ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਦੇਸ਼ ਦੇ ਸਰਬੋਤਮ ਸਿਹਤ ਅਤੇ ਸੁਰੱਖਿਅਤ ਭਵਿੱਖ ਲਈ ਤਾਲਾਬੰਦੀ ਦੀ ਕਾਰਵਾਈ ਦੇ ਨਾਲ-ਨਾਲ ਕੋਰੋਨਾ ਮਹਾਂਮਾਰੀ ਤੋਂ ਭਾਰਤ ਨੂੰ ਬਚਾਉਣ ਲਈ 1 ਲੱਖ 70 ਹਜ਼ਾਰ ਕਰੋੜ ਰੁਪਏ ਦੇ ਵਿੱਤੀ ਪੈਕੇਜ ਦੀ ਘੋਸ਼ਣਾ ਕੀਤੀ ਹੈ। ਤਾਲਾਬੰਦੀ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਸਥਿਤੀ ਨੂੰ ਵੇਖਦਿਆਂ ਕੋਈ ਵੀ ਆਸਾਨੀ ਨਾਲ ਅੰਦਾਜ਼ਾ ਲਗਾ ਸਕਦਾ ਹੈ ਕਿ ਮਜ਼ਦੂਰਾਂ ਲਈ ਇਸ ਪੈਸੇ ਦੀ ਕੀ ਕੀਮਤ ਹੈ।"
 

ਦੱਸ ਦੇਈਏ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਪ੍ਰਤੀ ਮਹੀਨਾ ਇਕ ਕਿਲੋ ਦਾਲ ਅਤੇ ‘ਉਜਵਲਾ ਸਕੀਮ’ ਤਹਿਤ ਐਲਪੀਜੀ ਸਿਲੰਡਰ ਸਾਰੇ ਪਰਿਵਾਰਾਂ ਨੂੰ ਤਿੰਨ ਮਹੀਨਿਆਂ ਲਈ ਮੁਫ਼ਤ ਮੁਹੱਈਆ ਕਰਵਾਉਣ ਦੀ ਕਾਰਵਾਈ ਕਰ ਰਹੀ ਹੈ। ਅੱਜ ਅਸੀਂ 27,15,000 ਮਨਰੇਗਾ ਮਜ਼ਦੂਰਾਂ ਦੇ ਖਾਤਿਆਂ ਵਿੱਚ 611 ਕਰੋੜ ਰੁਪਏ ਟਰਾਂਸਫਰ ਕਰ ਰਹੇ ਹਾਂ। ਨਾਲ ਹੀ 80 ਲੱਖ ਤੋਂ ਵੱਧ ਮਨਰੇਗਾ ਮਜ਼ਦੂਰਾਂ ਲਈ ਰਾਜ ਸਰਕਾਰ ਅਤੇ ਭਾਰਤ ਸਰਕਾਰ ਨੇ ਮੁਫ਼ਤ ਅਨਾਜ ਵੀ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Yogi Adityanath transfered 611 crore rupees to more than 27 lakhs MNREGA labours account