ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਨਾਓ ਬਲਾਤਕਾਰ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇਵੇਗੀ ਯੋਗੀ ਸਰਕਾਰ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਬਲਾਤਕਾਰ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਇਸ ਤੋਂ ਇਲਾਵਾ ਪੀੜਤ ਪਰਿਵਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਘਰ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਫਾਸਟ ਟਰੈਕ ਅਦਾਲਤਾਂ ਦੇ ਗਠਨ ਦੀ ਸਿਫਾਰਸ਼ ਵੀ ਕਰੇਗੀ।

 

ਇਸ ਤੋਂ ਪਹਿਲਾਂ ਪੀੜਤ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਿਰਦੇਸ਼ਾਂ 'ਤੇ ਮੰਤਰੀਆਂ ਕਮਲ ਰਾਣੀ ਵਰੁਣ ਅਤੇ ਸਵਾਮੀ ਪ੍ਰਸਾਦ ਮੌਰਿਆ ਉਨਾਓ ਪਹੁੰਚੇ। ਉਨਾਓ ਚ ਕਾਂਗਰਸ ਨੇਤਾਵਾਂ ਨੇ ਯੂਪੀ ਸਰਕਾਰ ਦੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਕਾਲੀਆਂ ਪੱਟੀਆਂ ਦਿਖਾਈਆਂ। ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਖਿੱਚਧੁੱਹ ਵੀ ਹੋਈ।

 

ਦੂਜੇ ਪਾਸੇ ਰਾਜਧਾਨੀ ਲਖਨਊ ਚ ਯੂਪੀ ਕਾਂਗਰਸ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਖ਼ੁਦ ਪ੍ਰਦਰਸ਼ਨ ਕਰਨ ਲਈ ਮੈਦਾਨ ਚ ਉਤਰ ਗਏ ਜਿਸ ਤੋਂ ਬਾਅਦ ਪੁਲਿਸ ਨੇ ਵੀ ਉਨ੍ਹਾਂ ਨੂੰ ਫੜ ਲਿਆ।

 

ਜ਼ਿਕਰਯੋਗ ਹੈ ਕਿ ਬਲਾਤਕਾਰ ਦੇ ਦੋਸ਼ੀ ਸਣੇ ਪੰਜ ਲੋਕਾਂ ਨੇ ਕਥਿਤ ਤੌਰ 'ਤੇ ਅੱਗ ਲਾ ਕੇ ਸਾੜੇ ਜਾਣ ਮਗਰੋਂ ਪੀੜਤ ਲੜਕੀ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਹ 90 ਫੀਸਦ ਤਕ ਸੜ ਗਈ ਸੀ। ਪੀੜਤ ਲੜਕੀ ਨੂੰ ਬੇਹਤਰ ਇਲਾਜ ਲਈ ਏਅਰ ਐਂਬੂਲੈਂਸ ਜ਼ਰੀਏ ਲਖਨਊ ਤੋਂ ਦਿੱਲੀ ਲਿਆਂਦਾ ਗਿਆ ਸੀ।

 

ਪੀੜਤ ਲੜਕੀ ਦੀ ਸ਼ੁੱਕਰਵਾਰ ਰਾਤ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਖੇ ਮੌਤ ਹੋ ਗਈ। ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਕਿਹਾ ਕਿ ਪੀੜਤ ਕਾਫੀ ਦੁਖੀ ਸੀ। ਉਹ ਆਪਣੇ ਆਪ ਨੂੰ ਬਚਾਉਣ ਲਈ ਮਿੰਨਤਾਂ ਕਰ ਰਹੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Yogi government to give 25 lakh rupees to the family of gang rape victim Unnao