ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਹੀਦ ਕਰਨਲ ਦੇ ਪਰਿਵਾਰ ਨੂੰ ਯੋਗੀ ਸਰਕਾਰ ਦੇਵੇਗੀ ਨੌਕਰੀ ਤੇ 50 ਲੱਖ ਰੁਪਏ

ਜੰਮੂ-ਕਸ਼ਮੀਰ ਦੇ ਹੰਦਵਾੜਾ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋਏ ਕਰਨਲ ਆਸ਼ੂਤੋਸ਼ ਸ਼ਰਮਾ ਦੇ ਪਰਿਵਾਰਕ ਮੈਂਬਰ ਨੂੰ ਯੋਗੀ ਸਰਕਾਰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼ ਕੁਮਾਰ ਅਵਸਥੀ ਨੇ ਇਹ ਜਾਣਕਾਰੀ ਦਿੱਤੀ।

 

ਦੱਸ ਦਈਏ ਕਿ ਕਰਨਲ ਆਸ਼ੂਤੋਸ਼ ਸ਼ਰਮਾ ਯੂਪੀ ਦੇ ਬੁਲੰਦਸ਼ਹਿਰ ਜ਼ਿਲੇ ਦੇ ਖਾਨਪੁਰ ਥਾਣਾ ਖੇਤਰ ਦੇ ਪਿੰਡ ਪਰਵਾਨਾ ਦੇ ਵਸਨੀਕ ਸਨ। ਜਿਵੇਂ ਹੀ ਕਰਨਲ ਦੀ ਸ਼ਹਾਦਤ ਦੀ ਖ਼ਬਰ ਮਿਲੀ, ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

 

ਉਨ੍ਹਾਂ ਕਿਹਾ ਕਿ ਹੰਦਵਾੜਾ ਵਿਖੇ ਅੱਤਵਾਦੀਆਂ ਦੁਆਰਾ ਬੰਧਕ ਬਣਾਏ ਗਏ ਆਮ ਨਾਗਰਿਕਾਂ ਨੂੰ ਬਚਾਉਣ ਲਈ ਫੌਜ ਦੇ ਅਧਿਕਾਰੀ ਟੀਮ ਦੀ ਅਗਵਾਈ ਕਰ ਰਹੇ ਸਨ। ਇਸ ਮੁਕਾਬਲੇ ਚ ਕਰਨਲ ਆਸ਼ੂਤੋਸ਼ ਸਮੇਤ ਇਕ ਮੇਜਰ ਅਤੇ ਪੰਜ ਸੁਰੱਖਿਆ ਕਰਮਚਾਰੀਆਂ ਵੀ ਸ਼ਹੀਦ ਹੋ ਗਏ।

 

ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਹੰਦਵਾੜਾ ਦੇ ਚੰਜੀ ਮੁਹੱਲਾ ਖੇਤਰ ਵਿੱਚ ਇੱਕ ਮੁਕਾਬਲੇ ਚ ਦੋ ਅਤਿਵਾਦੀ ਵੀ ਮਾਰੇ ਗਏ। ਇਹ ਖੇਤਰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦਾ ਇੱਕ ਹਿੱਸਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Yogi government will give 50 lakh rupees and a job to the family of martyr colonel