ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ ਵਿਚਕਾਰ 8 ਸਾਲਾ ਬੱਚੀ ਦਾ ਬਲਾਤਕਾਰ ਮਗਰੋਂ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਲੌਕਡਾਊਨ ਵਿਚਕਾਰ ਨੋਇਡਾ 'ਚ 8 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖ਼ਮੀ ਹਾਲਤ ਵਿੱਚ ਬੱਚੀ ਪਿੰਡ ਸਲਾਰਪੁਰ ਨੇੜੇ ਝੁੱਗੀ 'ਚ ਮਿਲੀ ਸੀ। ਉਸ ਨੂੰ ਇਲਾਜ ਲਈ ਚਾਈਲਡ ਪੀਜੀਆਈ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਲੜਕੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਮਾਮਲੇ 'ਚ ਪੁਲਿਸ ਨੇ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
 

 

ਮਾਮਲਾ ਥਾਣਾ-49 ਖੇਤਰ ਦੇ ਸਲਾਰਪੁਰ ਪਿੰਡ ਦਾ ਹੈ। ਇੱਥੇ 8 ਸਾਲ ਦੀ ਬੱਚੀ ਝੁੱਗੀ ਵਿੱਚ ਖ਼ੂਨੀ ਹਾਲਤ ਵਿੱਚ ਮਿਲੀ ਸੀ। ਪੁਲਿਸ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਚਾਈਲਡ ਪੀਜੀਆਈ ਵਿੱਚ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦੀ ਹਾਲਤ ਬਹੁਤ ਗੰਭੀਰ ਸੀ। ਉਸ ਦੇ ਨਿਜੀ ਅੰਗਾਂ ਤੋਂ ਕਾਫ਼ੀ ਖੂਨ ਵਹਿ ਰਿਹਾ ਸੀ। ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
 

ਇਸ ਮਾਮਲੇ 'ਚ ਡੀਸੀਪੀ ਜ਼ੋਨ-1 ਸੰਕਲਪ ਸ਼ਰਮਾ ਨੇ ਦੱਸਿਆ ਕਿ ਬੱਚੀ ਨਾਲ ਬਲਾਤਕਾਰ ਤੇ ਕਤਲ ਮਾਮਲੇ 'ਚ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਬੱਚੇ ਦਾ ਗੁਆਂਢੀ ਹੈ। ਪੁੱਛਗਿੱਛ 'ਚ ਉਸ ਨੇ ਆਪਣਾ ਗੁਨਾਹ ਕਬੂਲ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Youth arrested on charges of rape and murder of 8 year old girl in Salarpur