ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੇਲੰਗਾਨਾ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਤੂਫ਼ਾਨ

ਤੇਲੰਗਾਨਾ ਕਾਂਗਰਸ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਤੂਫ਼ਾਨ

ਤੇਲੰਗਾਨਾ ਸੂਬੇ ਦੀ ਕਾਂਗਰਸ ਪਾਰਟੀ ਨੇ ਹਾਲੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ ਪਰ ਉਸ ਤੋਂ ਪਹਿਲਾਂ ਹੀ ਅੰਦਰਖਾਤੇ ਉਸ ਵਿੱਚ ਸਿਆਸੀ ਤੂਫ਼ਾਨ ਸ਼ੁਰੂ ਹੋ ਗਏ ਹਨ।


ਪ੍ਰਾਪਤ ਜਾਣਕਾਰੀ ਅਨੁਸਾਰ ਸਕ੍ਰੀਨਿੰਗ ਕਮੇਟੀ ਨੇ ਪਾਰਟੀ ਉਮੀਦਵਾਰਾਂ ਦੇ ਨਾਂਵਾਂ ਨੂੰ ਅੰਤਿਮ ਰੁਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਤੇਲੰਗਾਨਾ ਲਈ ਸਰਬਹਿੰਦ ਕਾਂਗਰਸ ਕਮੇਟੀ ਦੇ ਇੰਚਾਰਜ ਜਨਰਲ ਸਕੱਤਰ ਆਰ.ਸੀ. ਖੂੰਤੀਆ ਤੇ ਤੇਲੰਗਾਨਾ ਕਾਂਗਰਸ ਦੇ ਪ੍ਰਧਾਨ ਐੱਨ ਉੱਤਮ ਕੁਮਾਰ ਰੈੱਡੀ ਨੇ ਦਿੱਲੀ `ਚ ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਭਗਤ ਚਰਨ ਦਾਸ ਨਾਲ ਮੁਲਾਕਾਤ ਕੀਤੀ ਤੇ ਚੋਣਾਂ ਜਿੱਤਣ ਲਈ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।


ਸ੍ਰੀ ਦਾਸ ਦੀ ਅਗਵਾਈ ਹੇਠਲੀ ਕਮੇਟੀ ਸੂਚੀ ਨੂੰ ਅੰਤਿਮ ਰੂਪ ਦੇ ਕੇ ਸਰਬ ਹਿੰਦ ਕਾਂਗਰਸ ਕਮੇਟੀ ਦੀ ਸਿਖ਼ਰਲੀ ਕਮੇਟੀ ਨੂੰ ਸੌਂਪੇਗੀ ਅਤੇ ਹੈਦਰਾਬਾਦ `ਚ ਇਸ ਅੰਤਿਮ ਸੂਚੀ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।


ਅੰਦਰਖਾਤੇ ਇਹ ਵੀ ਜਤਨ ਜਾਰੀ ਹਨ ਕਿ ਉਮੀਦਵਾਰਾਂ ਦੀ ਸੂਚੀ ਦਾ ਕੋਈ ਵਿਰੋਧ ਨਾ ਹੋਵੇ। ਇਸ ਲਈ ਕੁਝ ਨਾਰਾਜ਼ ਸਮਝੇ ਜਾਂਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Storm in Telangana Congress before finalizing list