ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Health Tips : ਸਵਾਦ 'ਚ ਹੀ ਨਹੀਂ ਸਿਹਤ ਲਈ ਵੀ ਚੰਗੀ ਹੈ ਫੁੱਲਗੋਭੀ, ਜਾਣੋ ਇਸ ਦੇ ਫਾਇਦੇ

ਕਈ ਸਬਜ਼ੀਆਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜੋ ਕਿ ਜ਼ਿਆਦਾਤਰ ਲੋਕਾਂ ਨੂੰ ਪਸੰਦ ਹੁੰਦੀਆਂ ਹਨ। ਜਿਵੇਂ ਕਿ ਫੁੱਲਗੋਭੀ ਦੀ ਡਿਸ਼ਜ ਜ਼ਿਆਦਾਤਰ ਲੋਕਾਂ ਨੂੰ ਖਾਣ ਵਿੱਚ ਚੰਗੀ ਲੱਗਦੀ ਹੈ। ਇਸ ਵਿੱਚ ਫਾਈਬਰ, ਵਿਟਾਮਿਨ, ਐਂਟੀਓਕਸੀਡੈਂਟ ਅਤੇ ਮਾਈਨਰਜ਼ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਫੁੱਲਗੋਭੀ ਮੈਂਗਨੀਜ, ਤਾਂਬਾ, ਲੋਹਾ, ਕੈਲਸ਼ੀਅਮ ਅਤੇ ਪੋਟੇਸ਼ੀਅਮ ਵਰਗੇ ਖਣਿਜਾਂ ਦਾ ਇੱਕ ਚੰਗਾ ਸਰੋਤ ਹਨ। ਆਓ ਜਾਣਦੇ ਹਾਂ ਸਿਹਤ ਲਈ ਕਿੰਨੀ ਫਾਇਦੇਮੰਦ ਹੈ ਫੁੱਲਗੋਭੀ ---------

 

ਪੇਟ ਦਰਦ ਵਿੱਚ ਲਾਭਦਾਇਕ
 

ਪੇਟ ਦਰਦ ਹੋਣ 'ਤੇ ਗੋਭੀ ਦੀ ਜੜ੍ਹ, ਪੱਤਿਆਂ, ਤਣਾ ਫਲ ਅਤੇ ਫੁੱਲ ਨੂੰ ਚਾਵਲਾਂ ਦੇ ਪਾਣੀ ਵਿੱਚ ਪਕਾ ਕੇ ਸਵੇਰ-ਸ਼ਾਮ ਲੈਣ ਨਾਲ ਪੇਟ ਦਾ ਦਰਦ ਠੀਕ ਹੋ ਜਾਂਦਾ ਹੈ। 

 

ਸਰੀਰ 'ਤੇ ਮੌਜੂਦ ਤਿਲ ਨੂੰ ਕਰੇ ਸਾਫ਼ 

ਫੁੱਲਗੋਭੀ ਨਾ ਸਿਰਫ਼ ਖਾਣ ਵਿੱਚ ਬਲਕਿ ਤਿਲ ਨੂੰ ਸਾਫ ਕਰਨ ਵਿੱਚ ਵੀ ਕਾਰਗਾਰ ਹੁੰਦੀ ਹੈ। ਘਰ ਵਿੱਚ ਇਸ ਦਾ ਰਸ ਤਿਆਰ ਕਰੋ ਅਤੇ ਰੋਜ਼ ਤਿਲ ਵਾਲੀ ਜਗ੍ਹਾ 'ਤੇ ਲਗਾਓ। ਕੁਝ ਦਿਨਾਂ ਵਿੱਚ ਪੁਰਾਣੀ ਚਮੜੀ ਹੌਲੀ ਹੌਲੀ ਸਾਫ ਹੋਣ ਲੱਗੇਗੀ ਅਤੇ ਤਿਲ ਗਾਇਬ ਹੋ ਜਾਵੇਗਾ।

 

ਸ਼ੂਗਰ ਵਿੱਚ ਵੀ ਅਸਰਦਾਰ

ਫੁੱਲਗੋਭੀ ਖਾਣਾ ਸ਼ੂਗਰ ਦੇ ਰੋਗੀਆਂ ਲਈ ਵੀ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਵਿੱਚ ਘੱਟ ਕਾਰਬੋਹਾਈਡਰੇਟ ਅਤੇ ਘੱਟ ਗਲਾਈਸੈਮਿਕ ਇੰਡੈਕਸ ਪਾਇਆ ਜਾਂਦਾ ਹੈ।

 

ਪੀਲੀਆ ਵਿੱਚ ਵੀ ਲਾਭਦਾਇਕ
ਪੀਲੀਆ ਲਈ ਵੀ ਗੋਭੀ ਦਾ ਰਸ ਬਹੁਤ ਹੀ ਲਾਭਦਾਇਕ ਹੈ। ਗਾਜਰ ਅਤੇ ਗੋਭੀ ਦਾ ਰਸ ਮਿਲਾ ਕੇ ਪੀਣ ਨਾਲ ਪੀਲੀਆ ਠੀਕ ਹੁੰਦਾ ਹੈ।


ਦਿਲ ਨੂੰ ਕਰੋ ਦਰੁਸਤ

ਦਿਲ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਦਿਲ ਅਤੇ ਕਾਰਡੀਓਵੈਸਕੁਲਰ ਪ੍ਰਣਾਲੀ ਨੂੰ ਸਹੀ ਪ੍ਰਕਾਰ ਨਾਲ ਕੰਮ ਕਰਨ ਵਿੱਚ ਸਹਾਇਤਾ ਕਰਦੀ ਹੈ।


ਪੇਸ਼ਾਬ ਜਲਨ ਵਿੱਚ ਰਾਹਤ

ਫੁੱਲਗੋਭੀ ਦੀ ਸਬਜ਼ੀ ਦਾ ਸੇਵਨ ਕਰਨ ਨਾਲ ਪੇਸ਼ਾਬ ਦੀ ਜਲਨ ਦੂਰ ਹੋ ਜਾਂਦੀ ਹੈ।

 

 

 

 

 

 

 

ਕੋਲੇਸਟ੍ਰੋਲ ਦਾ ਪੱਧਰ ਹੋਵੇਗਾ ਘੱਟ
ਗੋਭੀ ਫਾਈਬਰ ਦਾ ਉੱਚ ਸਰੋਤ ਹੁੰਦੀ ਹੈ। ਫਾਈਬਰ ਸਾਡੀ ਪਾਚਨ ਕਿਰਿਆ ਨੂੰ ਦਰੁਸਤ ਰੱਖਦਾ ਹੈ ਅਤੇ ਕੋਲੇਸਟ੍ਰੋਲ ਦੇ ਪੱਧਰ ਨੂੰ ਵੀ ਘੱਟ ਕਰਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cauliflower is good for health and taste