ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਹਤ ਸੁਝਾਅ: ਇਹ 4 ਫਲ ਜੋ ਕੰਟਰੋਲ ਕਰਦੇ ਹਨ ਬਲੱਡ ਪ੍ਰੈਸ਼ਰ ਨੂੰ 

 

ਆਪਣੇ ਭੋਜਨ ਅਤੇ ਜੀਵਨ ਸ਼ੈਲੀ ਵਿੱਚ ਸੁਧਾਰ ਕਰਨ ਤੋਂ ਬਾਅਦ ਅਸੀਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਜਿਹੀ ਹੀ ਇੱਕ ਬਿਮਾਰੀ ਹੈ ਬਲੱਡ ਪ੍ਰੈਸ਼ਰ। ਫਿਰ ਚਾਹੇ ਬਲੱਡ ਪ੍ਰੈਸ਼ਰ ਹਾਈ ਹੋਵੇ ਜਾਂ ਲੋਅ, ਦੋਵੇਂ ਹੀ ਸਰੀਰ ਲਈ ਨੁਕਸਾਨਦੇਹ ਹਨ। 

 

ਖੁਰਾਕ ਵਿੱਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨ ਨਾਲ ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ, ਅਸੀਂ ਇਸ ਨਾਲ ਕਾਫੀ ਹੱਦ ਤੱਕ ਰਾਹਤ ਪਾ ਸਕਦੇ ਹਾਂ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫਲਾਂ ਬਾਰੇ ਦੱਸ ਰਹੇ ਹਾਂ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਹਨ।

 

ਅੰਗੂਰ: ਅੰਗੂਰ ਪੋਟਾਸ਼ੀਅਮ ਅਤੇ ਫਾਸਫੋਰਸ ਦਾ ਚੰਗਾ ਸਰੋਤ ਹੈ। ਇਹ ਹਾਈ ਬਲੱਡ ਪ੍ਰੈਸ਼ਰ ਵਿੱਚ ਬਹੁਤ ਹੀ ਫਾਇਦੇਮੰਦ ਹੁੰਦੇ ਹੈ।

 

ਕੇਲਾ: ਕੇਲੇ ਵਿੱਚ 450 mg ਪੋਟਾਸ਼ੀਅਮ, ਵਿਟਾਮਿਨ B6, ਵਿਟਾਮਿਨ-ਸੀ, ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ।


ਨਾਰੀਅਲ ਪਾਣੀ: ਨਾਰੀਅਲ ਪਾਣੀ ਵਿੱਚ ਪੋਟਾਸ਼ੀਅਮ, ਸੋਡੀਅਮ, ਕੈਲਸ਼ੀਅਮ, ਵਿਟਾਮਿਨ ਸੀ ਅਤੇ ਹੋਰ ਪੋਸ਼ਟਿਕ ਤੱਤ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕੋਟਰੋਲ ਕਰਦੇ ਹਨ।

 


 

ਤਰਬੂਜ : ਤਰਬੂਜ ਦੇ ਜੂਸ ਵਿੱਚ ਆਰਜੀਨਿਨ ਹੁੰਦਾ ਹੈ ਜੋ ਇਕ ਅਮੀਨੋ ਐਸਿਡ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਲੋਅ ਕਰਨ ਵਿੱਚ ਮਦਦ ਕਰਦਾ ਹੈ। ਇਹੀ ਨਹੀਂ ਇਹ ਖੂਨ ਦੇ ਜੰਮਣ, ਸਟ੍ਰੋਕ ਅਤੇ ਦਿਲ ਦੀ ਇਕਸਾਰਤਾ ਨੂੰ ਰੋਕਣ ਵਿੱਚ ਵੀ ਸਹਾਇਤਾ ਕਰਦਾ ਹੈ।

 

ਇਸ ਲੇਖ ਵਿੱਚ ਦਿੱਤੀ ਜਾਣਕਾਰੀ 'ਤੇ ਅਸੀਂ ਇਹ ਦਾਅਵਾ ਨਹੀਂ ਕਰਦੇ ਕਿ ਇਹ ਪੂਰੀ ਤਰ੍ਹਾਂ ਸੱਚ ਅਤੇ ਸਹੀ ਹੈ ਅਤੇ ਇਨ੍ਹਾਂ ਨੂੰ ਅਪਣਾਉਣ ਨਾਲ ਅਨੁਮਾਨਤ ਨਤੀਜਾ ਮਿਲੇਗਾ। ਇਨ੍ਹਾਂ ਨੂੰ ਅਪਣਾਉਣ ਤੋਂ ਪਹਿਲਾਂ, ਕਿਰਪਾ ਕਰਕੇ ਸਬੰਧਤ ਮਾਹਰ ਨਾਲ ਸਲਾਹ ਕਰੋ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Health TIPS These 4 fruits that control blood pressure