ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਵਿਗਿਆਨੀਆਂ ਨੇ ਕੀਤੀ ਕੋਰੋਨਾ ਵਾਇਰਸ ਦੀ ਪਛਾਣ, ਤਸਵੀਰ ਜਾਰੀ

ਭਾਰਤ ਦੇ ਵਿਗਿਆਨੀਆਂ ਨੇ ਪਹਿਲੀ ਵਾਰ ਸਾਰਸ-ਸੀਓਵੀ-2 ਵਾਇਰਸ (ਕੋਵਿਡ -19) ਦੀ ਸੂਖਮ ਤਸਵੀਰ ਤੋਂ ਪਰਦਾ ਚੁੱਕਣ ਚ ਸਫਲਤਾ ਪ੍ਰਾਪਤ ਕੀਤੀ ਹੈ। ਵਿਗਿਆਨੀਆਂ ਨੇ ਪ੍ਰਯੋਗਸ਼ਾਲਾ ਰਾਹੀਂ ਭਾਰਤ ਦਾ ਪੁਸ਼ਟੀ ਕੀਤਾ ਪਹਿਲਾ ਕੋਰੋਨਾ ਵਾਇਰਸ (ਕੋਵਿਡ -19) ਦਾ ਮਾਮਲਾ ਜਿਹੜਾ ਕਿ 30 ਜਨਵਰੀ ਨੂੰ ਕੇਰਲ ਚ ਪਾਇਆ ਗਿਆ ਸੀ, ਤੋਂ ਇਸ ਖੋਜ ਨੂੰ ਕੱਢਣ ਚ ਸਫਲਤਾ ਪ੍ਰਾਪਤ ਕੀਤੀ ਹੈ। ਆਈਜੇਐਮਆਰ ਦੇ ਤਾਜ਼ਾ ਸੰਸਕਰਣ ਚ ਇਸ ਨੂੰ ਵਿਸਥਾਰ ਨਾਲ ਛਾਪਿਆ ਗਿਆ ਹੈ।

 

 

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿਚ ਦੇਸ਼ ਚ ਕੋਰੋਨਾ ਵਾਇਰਸ 'ਕੋਵਿਡ -19' ਦੀ ਲਾਗ ਦੇ 75 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਦੇ 27 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਚ ਫੈਲ ਗਿਆ ਹੈ।

 

 

ਕੋਰੋਨਾ ਵਾਇਰਸ ਦੀ ਲਾਗ ਕਾਰਨ ਹੁਣ ਤੱਕ ਦੇਸ਼ ਭਰ ਵਿੱਚ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਰਲਾ, ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ, ਗੁਜਰਾਤ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਹੁਣ ਤੱਕ ਸਭ ਤੋਂ ਵੱਧ ਲੋਕ ਪੀੜਤ ਹੋਏ ਹਨ।

 

 

ਕੋਰੋਨਾ ਮਹਾਂਮਾਰੀ ਕਾਰਨ ਮਹਾਰਾਸ਼ਟਰ ਚ 4, ਗੁਜਰਾਤ ਵਿਚ 3, ਕਰਨਾਟਕ ਵਿਚ 2, ਦਿੱਲੀ, ਬਿਹਾਰ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋ ਚੁਕੀ ਹੈ। ਹੁਣ ਤਕ ਕੋਵਿਡ-19 ਵਾਇਰਸ ਦੇ ਕੁਲ 724 ਮਾਮਲੇ ਦੇਸ਼ ਭਰ ਵਿੱਚ ਸਾਹਮਣੇ ਆਏ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian scientists identify corona virus picture released