ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚ 278 ਉਮੀਦਵਾਰ ਚੋਣ ਮੈਦਾਨ ਵਿੱਚ

ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚ 278 ਉਮੀਦਵਾਰ ਚੋਣ ਮੈਦਾਨ ਵਿੱਚ

ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅੱਜ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖ਼ਰੀ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ 278 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕੁੱਲ 385 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ ਸਨ ਨਾਮਜ਼ਦਗੀ ਪੱਤਰ ਦੀ ਪੜਤਾਲ ਦੌਰਾਨ 297 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਸਨ

 


ਗੁਰਦਾਸਪੁਰ ਤੋਂ ਹੁਣ 15 ਉਮੀਦਵਾਰ ਮੈਦਾਨ ਵਿੱਚ ਹਨ ਅੰਮ੍ਰਿਤਸਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ ਇਸ ਤੋਂ ਇਲਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ ਲੋਕ ਸਭਾ ਹਲਕਾ ਜਲੰਧਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ

 

 

 ਲੋਕ ਸਭਾ ਹਲਕਾ ਹੁਸ਼ਿਆਰਪੁਰ (ਐਸ.ਸੀ.) ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 08 ਉਮੀਦਵਾਰ ਮੈਦਾਨ ਵਿੱਚ ਹਨ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ

 

 

ਲੋਕ ਸਭਾ ਹਲਕਾ ਲੁਧਿਆਣਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (ਐਸ.ਸੀ) ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ

 

 

ਲੋਕ ਸਭਾ ਹਲਕਾ ਫਰੀਦਕੋਟ ਤੋਂ ਅੱਜ 02 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ

 

 

ਲੋਕ ਸਭਾ ਹਲਕਾ 11-ਬਠਿੰਡਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 27 ਉਮੀਦਵਾਰ ਮੈਦਾਨ ਵਿੱਚ ਹਨਲੋਕ ਸਭਾ ਹਲਕਾ ਸੰਗਰੂਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ

 


ਡਾ. ਰਾਜੂ ਨੇ ਦੱਸਿਆ ਕਿ ਹੁਣ ਕੁੱਲ 278 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਪੰਜਾਬ ਰਾਜ ਵਿੱਚ ਕੁਲ 2,07,81,211 ਵੋਟਰ ਹੋ ਗਏ ਹਨ ਜਿਨ੍ਹਾਂ ਵਿੱਚੋਂ 1,09,50,735 ਪੁਰਸ਼, 98,29,916 ਮਹਿਲਾਵਾਂ ਅਤੇ 560 ਥਰਡ ਜੈਂਡਰ ਦੇ ਵੋਟਰ ਹਨ


ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ

 

 

ਇਸ ਕਾਰਜ ਲਈ ਸੂਬੇ ਵਿੱਚ 14460 ਪੋਲਿੰਗ ਥਾਵਾਂ ਉੱਤੇ 23213 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ ਪੰਜਾਬ ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ

 


ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:278 Candidates are in fray in Punjab s 13 LS constituencies