ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਚੌਥੇ ਦਿਨ 49 ਨਾਮਜ਼ਦਗੀਆਂ ਦਾਖ਼ਲ

ਪੰਜਾਬ ’ਚ ਚੌਥੇ ਦਿਨ 49 ਨਾਮਜ਼ਦਗੀਆਂ ਦਾਖ਼ਲ

ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਹੁਣ ਤੱਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ ਬੀਤੇ ਤਿੰਨ ਦਿਨਾਂ ਦੌਰਾਨ 58 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ 49 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 107 ਹੋ ਗਈਆਂ ਹਨ

 

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਹੋਰਨਾਂ ਤੋਂ ਇਲਾਵਾ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਜਗਦੀਸ਼ ਮਸੀਹ ਆਜ਼ਾਦ ਉਮੀਦਵਾਰ, ਅਸ਼ਵਨੀ ਕੁਮਾਰ ਸੀ.ਪੀ.ਆਈ. (ਐਮ.ਐਲ.) (ਲਿਬਰੇਸ਼ਨ) ਅਤੇ ਪੀਟਰ ਮਸੀਹ ਆਮ ਆਦਮੀ ਪਾਰਟੀ ਵੱਲੋਂ, ਪੰਜਾਬ ਏਕਤਾ ਪਾਰਟੀ ਦੀ ਪਰਮਜੀਤ ਕੌਰ ਖਾਲੜਾ, ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਅਤੇ ਅਨੁਪਮਾ ਵੱਲੋਂ, ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਲਈ ਕਾਂਗਰਸ ਪਾਰਟੀ ਦੇ ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਅਤੇ ਰਣਜੀਤ ਕੌਰ ਗੁਰੂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ।

 

 

ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਗੁਰਬਚਨ ਸਿੰਘ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਪੰਜਾਬ ਏਕਤਾ ਪਾਰਟੀ ਦੇ ਬਲਵੰਤ ਸਿੰਘ, ਆਪਣਾ ਸਮਾਜ ਪਾਰਟੀ ਦੇ ਡਾ. ਸਵਰਨ ਸਿੰਘ ਅਤੇ ਸਮੀਕਸ਼ਾ ਸਿੰਘ ਵੱਲੋਂ, ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਨਰੇਸ਼ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਨੋਜ ਕੁਮਾਰ ਵੱਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਕਾਂਗਰਸ ਪਾਰਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਮ੍ਰਿਤਾ ਸਿੰਘ, ਨਵਾਂ ਪੰਜਾਬ ਪਾਰਟੀ ਦੇ ਧਰਮਵੀਰ ਗਾਂਧੀ ਅਤੇ ਸ਼ਿਵ ਸੈਨਾ ਦੇ ਅਸ਼ਵਨੀ ਕੁਮਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:49 Nominations filed 4th day in Punjab