ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈ ਕੋਰਟ ਨੇ ਦਿੱਤੀ ਸ਼ੇਰਗਿੱਲ ਨੂੰ ਰਾਹਤ, ਲੜ ਸਕਣਗੇ ਅਨੰਦਪੁਰ ਸਾਹਿਬ ਤੋਂ ਚੋਣ

ਹਾਈ ਕੋਰਟ ਨੇ ਦਿੱਤੀ ਸ਼ੇਰਗਿੱਲ ਨੂੰ ਰਾਹਤ, ਲੜ ਸਕਣਗੇ ਅਨੰਦਪੁਰ ਸਾਹਿਬ ਤੋਂ ਚੋਣ

ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ।

 

 

ਚੇਤੇ ਰਹੇ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਚੋਣ–ਮੈਦਾਨ ’ਚ ਨਿੱਤਰੇ ਨਰਿੰਦਰ ਸਿੰਘ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਰੱਦ ਕਰ ਦਿੱਤੀ ਸੀ। ਚੋਣ ਕਮਿਸ਼ਨ ਅਨੁਸਾਰ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਜ਼ਿਲ੍ਹਾ ਮੋਹਾਲੀ ਤੋਂ ਸਾਲ 2017 ਦੌਰਾਨ ਵਿਧਾਨ ਸਭਾ ਦੀ ਚੋਣ ਲੜੀ ਸੀ; ਜਿਸ ਵਿੱਚ ਉਨ੍ਹਾਂ ਖ਼ਰਚੇ ਦੇ ਵੇਰਵੇ ਚੋਣ ਕਮਿਸ਼ਨ ਨੂੰ ਨਹੀਂ ਦਿੱਤੇ ਸਲ। ਇਸੇ ਲਈ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੋਣ ਕਮਿਸ਼ਨ ਨੇ ਚੋਣ ਲੜਨ ਦੇ ਅਯੋਗ ਕਰਾਰ ਦੇ ਦਿੱਤਾ ਸੀ।

 

 

ਸ੍ਰੀ ਸ਼ੇਰਗਿੱਲ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਹੋਏ ਖ਼ਰਚੇ ਦੀ ਪੂਰੀ ਰਿਪੋਰਟ ਜਮ੍ਹਾ ਕਰਵਾਈ ਸੀ। ਸ੍ਰੀ ਸ਼ੇਰਗਿੱਲ ਨੇ ਉਮੀਦਵਾਰੀ ਰੱਦ ਹੋਣ ਤੋਂ ਬਾਅਦ 30 ਅਪ੍ਰੈਲ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸਟੇਅ ਲੈਣ ਲਈ ਅਰਜ਼ੀ ਦਿੱਤੀ ਸੀ। ਅੱਜ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਸ਼ੇਰਗਿੱਲ ਨੂੰ ਰਾਹਤ ਦਿੰਦਿਆਂ ਚੋਣ ਲੜਨ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP candidate from Anandpur Sahib Narinder Singh Shergill got reprieve from HC