ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਜਲੰਧਰ ਤੋਂ ‘ਆਪ’ ਦੇ ਜ਼ੋਰਾ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ

​​​​​​​ਜਲੰਧਰ ਤੋਂ ‘ਆਪ’ ਦੇ ਜ਼ੋਰਾ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ

––  ਆਮ ਆਦਮੀ ਪਾਰਟੀ ਪੰਜਾਬ ’ਚ ਦਿੱਲੀ ਦਾ 10–ਨੁਕਾਤੀ ਏਜੰਡਾ ਲਾਗੂ ਕਰੇਗੀ

 

 

ਜਲੰਧਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਟਿਸ (ਸੇਵਾ–ਮੁਕਤ) ਜ਼ੋਰਾ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਦਸਤਾਵੇਜ਼ ਦਾਖ਼ਲ ਕੀਤੇ। ਉਨ੍ਹਾਂ ਨਾਲ ਇਸ ਮੌਕੇ ਪੰਜਾਬ ਦੀ ਚੋਣ–ਪ੍ਰਚਾਰ ਕਮੇਟੀ ਦੇ ਚੇਅਰਮੈਨ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੀ ਮੌਜੂਦ ਸਨ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਐੱਮਪੀ ਭਗਵੰਤ ਮਾਨ ਇਸ ਮੌਕੇ ਹਾਜ਼ਰ ਨਹੀਂ ਹੋਏ।

 

 

ਆਮ ਆਦਮੀ ਪਾਰਟੀ ਮੁਤਾਬਕ ਭਗਵੰਤ ਮਾਨ ਪਟਿਆਲਾ ਗਏ ਹਨ, ਜਿੱਥੇ ਪਾਰਟੀ ਉਮੀਦਵਾਰ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਰਹੇ ਹਨ। ਉਸ ਤੋਂ ਬਾਅਦ ਸ੍ਰੀ ਮਾਨ ਜਲੰਧਰ ਆਉਣਗੇ।

 

 

ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਦਿੱਲੀ ਸਰਕਾਰ ਦਾ 10–ਨੁਕਾਤੀ ਏਜੰਡਾ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ; ਜਿਸ ਅਧੀਨ ਸਰਕਾਰੀ ਸਕੂਲਾਂ ਵਿੱਚ ਸੁਧਾਰ ਕੀਤਾ ਜਾਵੇਗਾ, ਬਿਹਤਰੀਨ ਸਿਹਤ ਸੇਵਾਵਾਂ ਘੱਟ ਦਰਾਂ ਉੱਤੇ ਮੁਹੱਈਆ ਹੋਣਗੀਆਂ। ਬਿਜਲੀ ਸਸਤੀ ਮਿਲੇਗੀ, ਭ੍ਰਿਸ਼ਟਾਚਾਰ ਦਾ ਖ਼ਾਤਮਾ ਕੀਤਾ ਜਾਵੇਗਾ, ਅੰਗਹੀਣ ਵਿਅਕਤੀਆਂ, ਬਜ਼ੁਰਗਾਂ ਤੇ ਵਿਧਵਾਵਾਂ ਨੂੰ 2,500 ਰੁਪਏ ਪੈਨਸ਼ਨ ਦਿੱਤੀ ਜਾਵੇਗੀ।

 

 

ਇਸ ਤੋਂ ਇਲਾਵਾ ਪੁਲਿਸ ਤੇ ਫ਼ੌਜ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ–ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ, ਹਾਦਸੇ ਦੇ ਜ਼ਖ਼ਮੀਆਂ ਨੂੰ ਮੁਫ਼ਤ ਇਲਾਜ ਦਿੱਤਾ ਜਾਵੇਗਾ ਤੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

 

 

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਝੂਠੇ ਵਾਅਦੇ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪਿਛਾਂਹ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਹ ਚਾਰ ਹਫ਼ਤਿਆਂ ਦੇ ਅੰਦਰ ਹੀ ਪੰਜਾਬ ’ਚੋਂ ਨਸ਼ਿਆਂ ਦਾ ਖ਼ਾਤਮਾ ਕਰ ਦੇਣਗੇ। ਪਰ ਉਨ੍ਹਾਂ ਅਜਿਹਾ ਕੁਝ ਨਹੀਂ ਕੀਤਾ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP candidate from Jalandhar files nomination