ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​‘ਆਪ’ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਦਗੀ ਕਾਗਜ਼ ਰੱਦ

​​​​​​​‘ਆਪ’ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਦਗੀ ਕਾਗਜ਼ ਰੱਦ

ਰਿਟਰਨਿੰਗ ਅਫ਼ਸਰ ਸੁਮੀਤ ਜਰਾਂਗਲ ਨੇ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਦਗੀ ਕਾਗਜ਼ ਰੱਦ ਕਰ ਦਿੱਤੇ ਹਨ।

 

 

ਉਂਝ ਸ੍ਰੀ ਸ਼ੇਰਗਿੱਲ ਦੇ ਕਵਰਿੰਗ ਉਮੀਦਵਾਰ ਸ੍ਰੀ ਭਜਨ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ ਪ੍ਰਵਾਨ ਕਰ ਲਏ ਗਏ ਹਨ। ਸ੍ਰੀ ਭਜਨ ਸਿੰਘ ਦਰਅਸਲ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਦੇ ਪਿਤਾ ਹਨ।

 

 

ਇਸ ਤੋਂ ਪਹਿਲਾਂ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਜਾਂਚ–ਪੜਤਾਲ ਦੀ ਪ੍ਰਕਿਰਿਆ 2 ਮਈ ਤੱਕ ਲਈ ਮੁਲਤਵੀ ਕੀਤੀ ਗਈ ਸੀ ਕਿਉਂਕਿ ਸ੍ਰੀ ਸ਼ੇਰਗਿੱਲ ਨੇ ਆਪਣੇ ਨਾਮਜ਼ਦਗੀ ਕਾਗਜ਼ਾਂ ਦੀ ਅਯੋਗਤਾ (ਡਿਸਕੁਆਲੀਫ਼ਿਕੇਸ਼ਨ) ਨੂੱ ਰਿਟਰਨਿੰਗ ਅਫ਼ਸਰ ਕੋਲ ਚੁਣੌਤੀ ਦਿੱਤੀ ਸੀ।

 

 

ਸ੍ਰੀ ਸ਼ੇਰਗਿੱਲ ਦੀ ਪਟੀਸ਼ਨ ਦੇ ਆਧਾਰ ਉੱਤੇ ਹਾਈ ਕੋਰਟ ਦੇ ਜਸਟਿਸ ਦਯਾ ਚੌਧਰੀ ਤੇ ਜਸਟਿਸ ਸੁਧੀਰ ਮਿੱਤਲ ਦੇ ਡਿਵੀਜ਼ਨ ਬੈਂਚ ਨੇ ਅਧਿਕਾਰੀਆਂ ਨੂੰ ਸਬੰਧਤ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ ਦੇ ਆਗੂ ਦੇ ਨਾਮਜ਼ਦਗੀ ਦਸਤਾਵੇਜ਼ਾਂ ਦੀ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP candidate Narinder Singh Shergill Nomination Papers rejected