ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਡਾ. ਧਰਮਵੀਰ ਗਾਂਧੀ ਨੇ ਭਰੀਆਂ ਨਾਮਜ਼ਦਗੀਆਂ

ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਡਾ. ਧਰਮਵੀਰ ਗਾਂਧੀ ਨੇ ਭਰੀਆਂ ਨਾਮਜ਼ਦਗੀਆਂ

ਤਸਵੀਰਾਂ: ਭਾਰਤ ਭੂਸ਼ਨ, ਪਟਿਆਲਾ ਅਤੇ ਸੰਜੀਵ ਕੁਮਾਰ, ਬਠਿੰਡਾ – ਹਿੰਦੁਸਤਾਨ ਟਾਈਮਜ਼

 

 

ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ।

 

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬੇ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ। ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਮੁਕਾਬਲਾ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨਾਲ ਹੋਵੇਗਾ।

 

 

ਉੱਧਰ ਪਟਿਆਲਾ ’ਚ ‘ਨਵਾਂ ਪੰਜਾਬ ਪਾਰਟੀ’ ਦੇ ਮੁਖੀ ਡਾ. ਧਰਮਵੀਰ ਗਾਂਧੀ ਨੇ ਵੀ ਅੱਜ ਲੋਕ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਉਹ ਪਹਿਲਾਂ ਆਮ ਆਦਮੀ ਪਾਰਟੀ ਦੇ ਮੈਂਬਰ ਸਨ ਤੇ ਫਿਰ ਉਨ੍ਹਾਂ ਨੂੰ ਕਥਿਤ ਪਾਰਟੀ–ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਖ਼ਾਰਜ ਕਰ ਦਿੱਤਾ ਗਿਆ ਸੀ। ਉਹ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਹਨ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਪਰਨੀਤ ਕੌਰ ਨਾਲ ਹੋਵੇਗਾ। ਪਿਛਲੀ ਵਾਰ ਉਨ੍ਹਾਂ ਪਰਨੀਤ ਕੌਰ ਨੂੰ ਹਰਾਇਆ ਸੀ।

ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਡਾ. ਧਰਮਵੀਰ ਗਾਂਧੀ ਨੇ ਭਰੀਆਂ ਨਾਮਜ਼ਦਗੀਆਂ
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amrinder Singh Raja Warring and Dr Dharamvir Gandhi file nominations